Wednesday, September 17, 2025

Malwa

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਖੇਤਾਂ 'ਚ ਡੈਮੋ ਪਲਾਟ ਤਹਿਤ ਹੁਣ ਤੱਕ 75 ਏਕੜ 'ਚ ਕਣਕ ਦੀ ਬਿਜਾਈ

November 07, 2023 12:52 PM
SehajTimes
 
ਪਟਿਆਲਾ :-  ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ, ਢਾਈ ਏਕੜ ਤੱਕ ਜਮੀਨ ਵਾਲੇ ਕਿਸਾਨਾਂ ਦੇ ਇੱਕ ਏਕੜ ਖੇਤ ਵਿੱਚ ਸਹਿਕਾਰੀ ਸਭਾ ਦੀ ਮਸ਼ੀਨਰੀ ਨਾਲ ਖੇਤੀਬਾੜੀ ਵਿਭਾਗ ਵੱਲੋਂ ਪ੍ਰਦਰਸ਼ਨੀ ਪਲਾਟ ਤਹਿਤ ਹੁਣ ਤੱਕ 75 ਏਕੜ ਜਮੀਨ 'ਚ ਕਣਕ ਦੀ ਮੁਫ਼ਤ ਵਿੱਚ ਬਿਜਾਈ ਕਰਵਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਰੋਜ਼ਾਨਾ 25 ਕਿਸਾਨਾਂ ਦੇ ਖੇਤਾਂ ਵਿੱਚ ਡੈਮੋ ਪਲਾਟ ਦੀ ਬਿਜਾਈ ਕੀਤੀ ਜਾ ਰਹੀ ਹੈ ਤੇ ਕੁਲ 252 ਏਕੜ ਜਮੀਨ ਨੂੰ ਅਜਿਹੇ ਪ੍ਰਦਰਸ਼ਨੀ ਪਲਾਟ ਬਣਾਇਆ ਜਾਣਾ ਹੈ।
ਅੱਜ ਜ਼ਿਲ੍ਹੇ ਅੰਦਰ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਸਾਰੇ ਐਸ.ਡੀ.ਐਮਜ਼, ਡੀ.ਐਸ.ਪੀਜ਼, ਤਹਿਤਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਸਮੇਤ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਖੇਤਾਂ ਵਿੱਚ ਪੁੱਜ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਹੀ ਕਣਕ ਦੀ ਬਿਜਾਈ ਸੁਪਰ ਸੀਡਰ, ਸਰਫ਼ੇਸ ਸੀਡਰ ਜਾਂ ਹੈਪੀ ਸੀਡਰ ਨਾਲ ਕਰਵਾਈ ਜਾ ਸਕੇ।
ਇਸੇ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ। ਇਸ 'ਤੇ ਕਾਰਵਾਈ ਕਰਦਿਆਂ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ ਦੀਆਂ ਟੀਮਾਂ ਨੇ ਇੱਥੇ ਸਰਹਿੰਦ ਰੋਡ ਵਿਖੇ ਇੱਕ ਖੇਤ ਵਿੱਚ ਬਿਨ੍ਹਾਂ ਐਸ.ਐਮ.ਐਸ. ਚੱਲ ਰਹੀ ਕੰਬਾਇਨ ਦਾ ਐਸ.ਐਮ.ਐਸ. ਚਲਵਾਇਆ ਅਤੇ ਦੱਸਿਆ ਕਿ ਵਿਭਾਗ ਵੱਲੋਂ ਚੈਕਿੰਗ ਲਗਾਤਾਰ ਜਾਰੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰ ਸੀਡਰ ਤੇ ਹੈਪੀ ਸੀਡਰ ਆਦਿ ਮਸ਼ੀਨਾਂ ਲੈਣ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵਟਸਐਪਚੈਟਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ