Saturday, December 13, 2025

Chandigarh

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

November 07, 2023 01:05 PM
SehajTimes

ਨਵੀਂ ਦਿੱਲੀ/ਚੰਡੀਗੜ੍ਹ :- ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ । ਅੱਜ ਨਵੀਂ ਦਿੱਲੀ ਵਿਖੇ ‘ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ।


ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ ’ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ