Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Chandigarh

ਸਾਲ 2023 ਦੀ ਆਖਰੀ ਅਤੇ ਚੌਥੀ ਰਾਸ਼ਟਰੀ ਲੋਕ ਅਦਾਲਤ 9 ਦਸੰਬਰ 2023 ਨੂੰ

November 07, 2023 02:40 PM
SehajTimes
 ਐਸ.ਏ.ਐਸ.ਨਗਰ : -  ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 09 ਦਸੰਬਰ 2023 ਨੂੰ ਸਾਲ 2023 ਦੀ ਚੌਥੀ ਅਤੇ ਆਖਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ ਜਿਸ ਵਿਚ ਰਾਜੀਨਾਮਾ ਹੋਣ ਯੋਗ ਫੌਜ਼ਦਾਰੀ ਕੇਸ, ਚੈਕਬਾਊਂਸ ਕੇਸ, ਬੈਂਕਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜ਼ਿਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਰਾਸ਼ਟਰੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਟੈਲੀਫੋਨ ਵਿਭਾਗ, ਬੈਂਕ, ਇੰਸ਼ੋਰੈਂਸ ਕੰਪਨੀਆਂ, ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਤ ਕੇਸਾਂ ਨੂੰ ਮਿਤੀ 09 ਦਸੰਬਰ 2023 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ, ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਕੈਟਾਗਿਰੀਆਂ ਅਧੀਨ ਆਉਂਦੇ ਹੋਣ, ਲੋਕ ਅਦਾਲਤ ਵਿਚ ਲਗਵਾਏ ਜਾ ਸਕਦੇ ਹਨ। ਇਸ ਮੌਕੇ ਤੇ ਬਲਜਿੰਦਰ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ, ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਕਰਤੱਵਿਆ ਪੱਥ 'ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਦੀ ਝਾਕੀ ‘ਤੇ ਸਮੁੱਚੇ ਦੇਸ਼ ਨੂੰ ਮਾਣ ਨਾਲ ਭਰਿਆ: ਅਰਵਿੰਦ ਕੇਜਰੀਵਾਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ