Friday, October 03, 2025

Chandigarh

ਵਾਈ.ਪੀ.ਐਸ. ਮੋਹਾਲੀ ਨੇ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ’ਚ ਰਨਰਅੱਪ ਟਰਾਫੀ ਜਿੱਤੀ

November 07, 2023 04:20 PM
SehajTimes
ਮੋਹਾਲੀ  : - ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ਵਿੱਚ ਰਨਰ ਅੱਪ ਟਰਾਫੀ ਜਿੱਤੀ ਲਈ ਹੈ। 20 ਓਵਰਾਂ ਦੇ ਫਾਰਮੈਟ ਵਾਲੇ ਮੁਕਾਬਲਿਆਂ ’ਚ ਪਿਛਲੇ ਸਾਲ ਦੀ ਅੰਡਰ-14 ਚੈਂਪੀਅਨ ਵਾਈ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ ਮਾਡਰਨ ਸਕੂਲ ਬਾਰਾਖੰਬਾ ਰੋਡ, ਨਵੀਂ ਦਿੱਲੀ ਨੇ ਹਰਾ ਦਿੱਤਾ। ਵਾਈ.ਪੀ.ਐਸ., ਮੁਹਾਲੀ ਦੇ ਡਾਇਰੈਕਟਰ, ਮੇਜਰ ਜਨਰਲ ਟੀ.ਪੀ.ਐਸ. ਵੜੈਚ ਨੇ ਟੀਮ ਅਤੇ ਕੋਚ ਪ੍ਰਵੀਨ ਸਿੰਘਾ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਆਲ ਇੰਡੀਆ ਆਈ.ਪੀ.ਐਸ.ਸੀ. ਅੰਡਰ-14 ਕ੍ਰਿਕਟ ਚੈਂਪੀਅਨਸ਼ਿਪ, ਜਿਸ ਵਿੱਚ ਦੇਸ਼ ਦੇ ਚੋਟੀ ਦੇ 21 ਸਕੂਲਾਂ ਨੇ ਭਾਗ ਲਿਆ ਸੀ, ਉਸ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਬੱਚਿਆਂ ਨੇ ਪੰਜਾਬ ਅਤੇ ਵਾਈ.ਪੀ.ਐਸ. ਦੋਵਾਂ ਦਾ ਮਾਣ ਵਧਾਇਆ ਹੈ । ਪਹਿਲਾਂ ਟੂਰਨਾਮੈਂਟ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਮੇਜ਼ਬਾਨ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ ਨੂੰ 87 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 19 ਓਵਰਾਂ ਵਿੱਚ ਹਰਾ ਦਿੱਤਾ। ਮੇਓ ਕਾਲਜ ਅਜਮੇਰ ਵਿਰੁੱਧ ਕੁਆਰਟਰ ਫਾਈਨਲ ਮੈਚ ਦੌਰਾਨ ਵਾਈ.ਪੀ.ਐਸ. ਮੁਹਾਲੀ ਨੇ ਨਿਰਧਾਰਤ 20 ਓਵਰਾਂ ਵਿੱਚ 121 ਦੌੜਾਂ ਦਾ ਟੀਚਾ ਰੱਖਿਆ, ਪਰ ਮੇਓ ਕਾਲਜ 19 ਓਵਰਾਂ ਵਿੱਚ ਸਿਰਫ਼ 100 ਦੌੜਾਂ ’ਤੇ ਹੀ ਢੇਰ ਹੋ ਗਈ।
 
 
 
ਇਸ ਤੋਂ ਪਹਿਲਾਂ ਲੀਗ ਗੇੜ ਵਿੱਚ ਭਾਗ ਲੈਣ ਵਾਲੀਆਂ 21 ਟੀਮਾਂ ਨੂੰ 5 ਪੂਲਾਂ ਵਿੱਚ ਵੰਡਿਆ ਗਿਆ ਸੀ, ਵਾਈ.ਪੀ.ਐਸ. ਮੋਹਾਲੀ ਅਜੇਤੂ ਰਹੀ, ਪਹਿਲਾ ਮੈਚ ਵਿਚ ਮੋਤੀ ਲਾਲ ਨਹਿਰੂ ਸਪੋਰਟਸ ਸਕੂਲ, ਰਾਏ, ਸੋਨੀਪਤ ਦੇ ਖਿਲਾਫ ਖੇਡਿਆ ਅਤੇ ਉਸਨੂੰ ਮਹਿਜ਼ 71 ਦੌੜਾਂ ਤੱਕ ਨਿਪਟਾ ਦਿੱਤਾ ਅਤੇ ਵਾਈਪੀਐਸ ਨੇ ਸਿਰਫ 16 ਓਵਰਾਂ ਵਿੱਚ ਹੀ ਮਿੱਥਿਆ ਟੀਚਾ ਸਰ ਕਰਕੇ, ਜਿੱਤ ਹਾਸਲ ਕੀਤੀ। ਦੂਜੇ ਲੀਗ ਮੈਚ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ‘ਦ ਡੇਲੀ ਕਾਲਜ ਇੰਦੌਰ ਦੇ ਸਾਹਮਣੇ 170 ਦੌੜਾਂ ਦਾ ਟੀਚਾ ਰੱਖਿਆ, ਪਰ ਡੇਲੀ ਕਾਲਜ ਇੰਦੌਰ ਸਿਰਫ਼ 100 ਦੌੜਾਂ ਹੀ ਬਣਾ ਸਕੀ। ਆਖਰੀ ਲੀਗ ਮੈਚ ਵਿੱਚ ਵਾਈ.ਪੀ.ਐਸ. ਨੇ ਪਾਈਨਗਰੂਵ ਸਕੂਲ ਸੋਲਨ ਸਾਹਮਣੇ 121 ਦੌੜਾਂ ਦਾ ਟੀਚਾ ਰੱਖਿਆ ਜੋ 20 ਓਵਰਾਂ ਵਿੱਚ ਸਿਰਫ਼ 97 ਦੌੜਾਂ ਹੀ ਬਣਾ ਸਕੀ। ਵਾਈ.ਪੀ.ਐਸ. ਮੋਹਾਲੀ ਦੇ ਕਪਤਾਨ ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ ਚੁਣਿਆ ਗਿਆ। ਖਹਿਰਾ ਨੇ 11 ਖਿਡਾਰੀਆਂ ਨੂੰ ਵਿਕਟ ਦੇ ਪਿੱਛੇ ਆਪਣਾ ਸ਼ਿਕਾਰ ਬਣਾਇਆ ਜਿਸ ਵਿਚ5 ਸਟੰਪਿੰਗ, 5 ਕਾਟ-ਬੀਹਾਈਂਡ, 1 ਰਨ ਆਊਟ ਤੋਂ ਇਲਾਵਾ 4 ਰਨ ਆਊਟ ਵਿੱਚ ਵੀ ਮਦਦ ਕੀਤੀ ।

Have something to say? Post your comment

 

More in Chandigarh

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ