Saturday, October 04, 2025

Malwa

ਦਿਵਾਲੀ ਅਤੇ ਬੰਦੀ ਛੋੜ ਦਿਵਸ ਪਰਦੂਸ਼ਨ ਰਹਿਤ ਮਨਾਇਆ ਜਾਵੇ :ਐਡਵੋਕੇਟਸ ਤੱਤਲਾ, ਵਿਰਕ ,ਢਿੱਲੋਂ

November 07, 2023 04:48 PM
Daljinder Singh Pappi

ਸਮਾਣਾ :-  ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਅਤੇ ਬੰਦੀ ਛੋੜ ਦਿਵਸ ਪਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ ਕਿਉਂਕਿ ਆਤਿਸ਼ਬਾਜ਼ੀ ਦੇ ਪ੍ਰਦੂਸ਼ਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਦੀਆਂ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਹਰਸਿਮਰਨ ਪਾਲ ਸਿੰਘ ਤੱਤਲਾ, ਸੈਕਟਰੀ ਗੁਰਜੋਤ ਸਿੰਘ ਵਿਰਕ ਅਤੇ ਬਾਰ ਐਸੋਸੀਏਸ਼ਨ ਸਮਾਣਾ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਦਿਵਾਲੀ ਵਾਲੇ ਦਿਨ ਭਗਵਾਨ ਸ੍ਰੀ ਰਾਮ ਚੰਦਰ ਜੀ 14 ਸਾਲ ਦਾ ਬਨਵਾਸ ਕੱਟ ਕੇ ਆਪਣੇ ਭਰਾ ਲਛਮਣ ਅਤੇ ਪਤਨੀ ਸੀਤਾ ਨਾਲ ਵਾਪਸ ਅਯੁਧਿਆ ਪਹੁੰਚੇ ਸਨ ਅਤੇ ਇਸੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਤੋਂ 52 ਕੈਦੀਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ । ਇਨਾ ਰੱਬੀ ਅਵਤਾਰਾਂ  ਦੇ ਘਰ ਵਾਪਸੀ  ਨੂੰ ਸਮਰਪਿਤ ਇਹ ਦਿਵਾਲੀ ਦਾ ਤਿਉਹਾਰ ਦੀਵੇ ਜਗਾ ਕੇ, ਘਰਾਂ ਵਿੱਚ ਰੋਸ਼ਨੀਆਂ ਕਰਕੇ ਅਤੇ ਆਤਸ਼ਬਾਜ਼ੀ ਚਲਾ ਕੇ ਮਨਾਇਆ ਜਾਂਦਾ ਹੈ । ਇਸ ਦਿਨ ਲਕਸ਼ਮੀ ਮਾਤਾ ਦੀ ਪੂਜਾ ਵੀ ਕੀਤੀ ਜਾਂਦੀ ਹੈ ਅਤੇ ਇਸੇ ਦਿਨ ਰਿਸ਼ਤੇਦਾਰ ਤੇ ਸੱਜਣ ਮਿੱਤਰ ਇੱਕ ਦੂਜੇ ਨੂੰ ਤੋਹਫੇ ਦੇ ਕੇ  ਖੁਸ਼ੀ ਦਾ ਪ੍ਰਗਟਾਵਾ ਕਰਦੇ ਹਨ । ਦਿਵਾਲੀ ਦੇ ਤਿਉਹਾਰ ਮੌਕੇ ਅੱਜ ਕੱਲ ਚਲਾਈ ਜਾਣ ਵਾਲੀ ਆਤਿਸ਼ਬਾਜੀ ਵਿੱਚੋਂ ਨਿਕਲਣ ਵਾਲਾ ਧੂਆਂ ਐਨਾ ਖਤਰਨਾਕ  ਹੈ ਕਿ ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਉੱਚੀ ਆਵਾਜ਼ ਵਾਲੇ ਪਟਾਕੇ ਬੱਚਿਆਂ, ਬਜ਼ੁਰਗਾਂ ਅਤੇ ਦਿਲ ਦੇ ਮਰੀਜ਼ਾਂ ਲਈ ਬਹੁਤ ਖਤਰਨਾਕ ਮੰਨੇ ਜਾਂਦੇ ਹਨ ਅਤੇ ਇਹਨਾਂ ਪਟਾਕਿਆਂ ਵਿੱਚੋਂ ਨਿਕਲਣ ਵਾਲੇ ਧੂਏਂ ਨਾਲ ਨਜਲਾ, ਜੁਕਾਮ ਖਾਸੀ, ਅੱਖਾਂ ਅਤੇ ਛਾਤੀ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ।ਇਸ ਲਈ ਪੰਜਾਬ ਸਰਕਾਰ ਵੱਲੋਂ ਧੂਆਂ ਰਹਿਤ ਪਟਾਕੇ ਚਲਾਉਣ ਦੀ ਹਦਾਇਤ ਵੀ ਕੀਤੀ ਗਈ ਹੈ ਸਾਨੂੰ ਵੀ ਸਰਕਾਰ ਤੇ ਹੁਕਮਾਂ ਦੀ ਪਾਲਣਾ ਕਰਦਿਆਂ ਧੂਆਂ ਰਹਿਤ ਪਟਾਕਿਆ ਅਤੇ ਗਰੀਨ ਆਤਿਸ਼ਬਾਜੀ ਦੀ ਵਰਤੋ ਕਰਨੀ ਚਾਹੀਦੀ ਹੈ ਜਿਸ ਨਾਲ ਵਾਤਾਵਰਨ ਪਰਦੂਸ਼ਿਤ ਨਾ ਹੋ ਸਕੇ ਅਤੇ ਅਸੀਂ ਭਿਆਨਕ ਬਿਮਾਰੀਆਂ ਤੋਂ ਬਚੇ ਰਹੀਏ ।

Have something to say? Post your comment

 

More in Malwa

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਮਾਲੇਰਕੋਟਲਾ ਦੇ ਪਿੰਡ ਅਜੀਮਾਬਾਦ ਵਿੱਚ ਪਰਾਲੀ ਸਾੜਨ ’ਤੇ ਮਾਮਲਾ ਦਰਜ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਪੰਜਾਬੀ ਯੂਨੀਵਰਸਿਟੀ ਵਿਖੇ ਸਰਕਾਰੀ ਆਰਟਸ ਐਂਡ ਕਰਾਫਟ ਇੰਸਟਿਚਿਊਟ, ਨਾਭਾ ਦੇ ਵਿਦਿਆਰਥੀਆਂ ਦੀ ਚਿੱਤਰਕਲਾ ਪ੍ਰਦਰਸ਼ਨੀ ਆਰੰਭ

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਪੰਜਾਬੀ ਯੂਨੀਵਰਸਿਟੀ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ