Monday, June 16, 2025

Chandigarh

ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ’ਚ ਬੱਝੇ, ਮੋਹਾਲੀ ਸਥਿਤ ਰਿਜ਼ੋਰਟ ’ਚ ਲਈਆਂ ਲਾਵਾਂ

November 07, 2023 07:17 PM
SehajTimes

ਚੰਡੀਗੜ੍ਹ : ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਅੱਜ ਡਾਕਟਰ ਗੁਰਵੀਨ ਕੌਰ ਨਾਲ ਬਹੁਤ ਹੀ ਸਾਦੇ ਢੰਗ ਨਾਲ ਗੁਰਮਰਿਆਦਾ ਅਨੁਸਾਰ ਮੋਹਾਲੀ ਦੇ ਇਕ ਰਿਜ਼ੋਰਟ ਵਿੱਚ ਹੋਇਆ। ਜਿਥੇ ਸਿਰਫ਼ ਬਹੁਤ ਹੀ ਕਰੀਬੀਆਂ ਨੂੰ ਸੱਦਿਆ ਗਿਆ ਸੀ।

ਇਸ ਮੌਕੇ ਆਨੰਦ ਕਾਰਜ ਦੀ ਰਸਮ ਮੌਕੇ ਭਾਈ ਬਲਵਿੰਦਰ ਸਿੰਘ ਰੰਗੀਲਾ ਨੇ ਸ਼ਬਦ ਕੀਰਤਨ ਕੀਤਾ।  ਜ਼ਿਕਰਯੋਗ ਹੈ ਕਿ ਬਰਨਾਲਾ ਵਿਧਾਨ ਸਭਾ ਸੀਟ ਤੋਂ ਜਿੱਤੇ ਗੁਰਮੀਤ ਸਿੰਘ ਮੀਤ ਹੇਅਰ ਆਪ ਸਰਕਾਰ ਵਿੱਚ ਜਲ ਸਰੋਤ ਮੰਤਰੀ ਹਨ ਉਥੇ ਹੀ ਡਾ. ਗੁਰਵੀਨ ਕੌਰ ਮੇਰਠ ਵਿੱਚ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਧੀ ਹੈ।

 

ਵਿਆਹ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਵੀ ਸ਼ਮੂਲੀਅਤ ਕੀਤੀ। 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ