Tuesday, May 21, 2024

Malwa

ਗਰੀਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

November 07, 2023 07:55 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ ਡਾ ਪੱਲਵੀ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ।ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 27 ਨਵੰਬਰ ਨੂੰ ਸਵੇਰੇ 04 ਵਜੇ ਤੋਂ 05 ਵਜੇ ਤੱਕ ਅਤੇ ਰਾਤ ਨੂੰ 09 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ