Friday, December 19, 2025

Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ

November 08, 2023 11:32 AM
SehajTimes
ਪਟਿਆਲਾ : - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਮਹਾਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਉਂਡ ਵਿਖੇ ਉਦਘਾਟਨ ਕੀਤਾ।
ਡਿਪਟੀ ਕਮਿਸ਼ਨਰ ਨੇ ਗੁਬਾਰੇ ਛੱਡ ਕੇ ਖੇਡਾਂ ਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਅਧਿਆਪਕਾਂ ਵੱਲੋਂ ਕਰਵਾਈ ਖੇਡਾਂ ਲਈ ਤਿਆਰੀ ਅਤੇ ਬੱਚਿਆਂ ਦੇ ਖੇਡਾਂ ਵਿੱਚ ਭਾਗ ਲੈਣ ਦੇ ਉਤਸ਼ਾਹ ਨੂੰ ਦੇਖ ਕੇ ਕਿਹਾ ਕਿ ਛੋਟੇ-ਛੋਟੇ ਬੱਚਿਆਂ ਦੇ ਚਿਹਰਿਆਂ ਦੀ ਚਮਕ ਅਤੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਦ੍ਰਿੜ ਇਰਾਦਿਆਂ ਨੂੰ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਖੇਡ ਦੀ ਭਾਵਨਾ ਨਾਲ਼ ਖੇਡਣ ਅਤੇ ਭਵਿੱਖ ਵਿੱਚ ਅੱਗੇ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਡਾ. ਅਰਚਨਾ ਮਹਾਜਨ ਪਟਿਆਲਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 7 ਤੋਂ 9 ਨਵੰਬਰ ਤੱਕ (ਤਿੰਨ ਰੋਜ਼ਾ) ਵਿੱਚ 16 ਬਲਾਕਾਂ ਦੇ ਲੱਗਭੱਗ 8000 ਬੱਚੇ ਭਾਗ ਲੈ ਰਹੇ ਹਨ।

Have something to say? Post your comment