Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ 'ਚ ਜ਼ਿਲ੍ਹਾ ਪੱਧਰੀ ਸਿੱਖਿਆ ਤਜਵੀਜਾਂ 'ਤੇ ਵਿਚਾਰਾਂ

November 08, 2023 12:01 PM
SehajTimes
ਪਟਿਆਲਾ :- ਜ਼ਿਲ੍ਹਾ ਵਿਕਾਸ ਕਮੇਟੀ ਦੀ ਬੈਠਕ ਅੱਜ ਇੱਥੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਲੈਬਾਰਟਰੀਆਂ, ਖੇਡ ਦੇ ਮੈਦਾਨ ਤੇ ਖਾਸ ਕਰਕੇ ਪ੍ਰਾਇਮਰੀ ਸਕੂਲਾਂ ਵਿੱਚ ਮਿਡ ਡੇ ਮੀਲ ਲਈ ਬੱਚਿਆਂ ਦੇ ਖਾਣਾ ਖਾਣ ਵਾਸਤੇ ਸ਼ੈਡ ਅਤੇ ਕੰਕਰੀਟ ਡਾਇਨਿੰਗ ਮੇਜ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਕੌਰ, ਤੇ ਐਲੀਮੈਂਟਰੀ ਅਰਚਨਾ ਮਹਾਜਨ ਅਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ 'ਚ ਹਦਾਇਤ ਕੀਤੀ ਕਿ ਸਾਰੇ ਸਕੂਲਾਂ ਦਾ ਨਿਰੀਖਣ ਕਰਕੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਲੋੜੀਂਦੇ ਸਾਰੇ ਬੁਨਿਆਦੀ ਢਾਂਚੇ ਦੀ ਲੋੜ ਬਾਰੇ ਤਜਵੀਜਾਂ ਤਿਆਰ ਕੀਤੀਆਂ ਜਾਣ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ, ਜਿਸ ਲਈ ਸਾਲ 2024-25 ਅਤੇ 2025-26 ਲਈ ਸਾਲ 2022-23 ਨੂੰ ਅਧਾਰ ਮੰਨਦੇ ਹੋਏ ਬੁਨਿਆਦੀ ਢਾਂਚੇ ਵਿੱਚਲੇ ਖੱਪੇ ਨੂੰ ਪੂਰਨ ਲਈ ਤਜਵੀਜਾਂ ਬਣਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਰੇਕ ਪ੍ਰਾਇਮਰੀ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਸਮੇਤ ਟੁਆਇਲਟ, ਮਿਡ ਡੇਅ ਮਿਲ ਦਾ ਖਾਣਾ ਖਾਣ ਲਈ ਸ਼ੈਡਾਂ ਹੇਠ ਕੰਕਰੀਟ ਦੇ ਟੇਬਲ, ਖੇਡ-ਖੇਡ ਵਿੱਚ ਸਿੱਖਿਆ ਦੇਣ ਲਈ ਖੇਡ ਦੇ ਮੈਦਾਨ, ਹਰੇਕ ਮਿਡਲ ਸਕੂਲ ਵਿੱਚ ਸਾਇੰਸ ਲੈਬਾਰਟਰੀਆਂ ਸਮੇਤ ਹੋਰ ਲੋੜੀਂਦੇ ਬੁਨਿਆਦੀ ਢਾਂਚਾ ਪੂਰਾ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਰੇਕ 100 ਬੱਚਿਆਂ ਦੇ ਪ੍ਰਾਇਮਰੀ ਸਕੂਲ ਲਈ ਇੱਕ-ਇੱਕ ਸਫ਼ਾਈ ਸੇਵਕ ਪ੍ਰਦਾਨ ਕਰ ਦਿੱਤਾ ਹੈ ਅਤੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਵੀਪਰ ਪਹਿਲਾਂ ਹੀ ਮਿਲ ਗਏ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰਪਾਲ ਸਿੰਘ ਤੇ ਮਨਵਿੰਦਰ ਕੌਰ ਭੁੱਲਰ ਸਮੇਤ ਪੜ੍ਹੋ ਪੰਜਾਬ ਦੇ ਜ਼ਿਲ੍ਹਾ ਕੁਆਰਡੀਨੇਟਰ ਰਾਜਵੰਤ ਸਿੰਘ ਤੇ ਡੀ.ਡੀ.ਐਮ. ਅੰਬਰ ਬੰਦੋਪਾਧਿਆ ਵੀ ਮੌਜੂਦ ਸਨ।

Have something to say? Post your comment

 

More in Malwa

ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ 'ਚ ਦਿੱਤੀ ਰਾਹਤ

ਸੁਨਾਮ ਵਿਖੇ ਮਾਤਾ ਮਹਿੰਦਰ ਕੌਰ ਦੀ ਯਾਦ 'ਚ ਬਣਿਆ ਚੌਕ 

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ