Wednesday, September 17, 2025

Malwa

ਲੜਕੀਆਂ ਦੇ ਹੋਸਟਲਾਂ ਵਿੱਚ ਦੀਵਾਲੀ ਮੇਲਾ ਕਰਵਾਇਆ ਗਿਆ

November 08, 2023 12:15 PM
SehajTimes
ਪਟਿਆਲਾ :-  ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਲੜਕੀਆਂ ਦੇ ਹੋਸਟਲਾਂ ਵਿੱਚ ਦੀਵਾਲੀ ਮੇਲਾ ਕਰਵਾਇਆ ਗਿਆ। ਇਸ ਮੌਕੇ ਦੀਵਾਲੀ ਸੰਬੰਧੀ ਕਲਾ ਅਧਾਰਿਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।
 
 
ਇਸ ਮੇਲੇ ਵਿੱਚ ਹੋਸਟਲਾਂ ਦੀਆਂ ਲੜਕੀਆਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ਼ ਆਪਣੀ ਕਲਾ ਦੇ ਜ਼ੌਹਰ ਵਿਖਾਏ ਗਏ। ਜਿੱਥੇ ਇੱਕ ਪਾਸੇ ਲੜਕੀਆਂ ਨੇ ਹੱਥੀਂ ਬਣਾਈਆਂ ਵਸਤਾਂ ਪ੍ਰਦਰਸ਼ਨੀ ਉੱਤੇ ਲਗਾਈਆਂ ਉੱਥੇ ਲੋਕ ਨਾਚ ਗਿੱਧਾ ਨੱਚ ਕੇ ਵੀ ਆਪਣੀ ਕਲਾ ਵਿਖਾਈ ਗਈ।
 
 
ਲੜਕੀਆਂ ਵੱਲੋਂ ਬਣਾਈਆਂ ਵੱਖ-ਵੱਖ ਕਲਾ ਵੰਨਗੀਆਂ ਜਿਵੇਂ ਰੰਗੋਲੀ, ਮੰਡਾਲਾ ਆਰਟ, ਕਢਾਈ, ਛਿੱਕੂ, ਲਿੱਪਣ ਕਲਾ ਅਤੇ ਰਸੋਈ ਨਾਲ ਸੰਬੰਧਿਤ ਹੁਨਰਾਂ ਦੇ ਮੁਕਾਬਲਿਆਂ ਵਿੱਚੋਂ ਜਿੱਤਣ ਵਾਲੀਆਂ ਵਿਦਿਆਰਥੀ ਲੜਕੀਆਂ ਨੂੰ ਇਨਾਮ ਦੇਣ ਲਈ ਵਾਈਸ ਚਾਂਸਲਰ ਪ੍ਰੋ.ਅਰਵਿੰਦ ਹੋਸਟਲ ਪਹੁੰਚੇ।
 
 
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਤਿਉਹਾਰਾਂ ਮੌਕੇ ਇਸੇ ਤਰ੍ਹਾਂ ਆਪਣੇ ਸਹਿ-ਵਿਦਿਆਰਥੀਆਂ ਨਾਲ ਮਿਲ ਕੇ ਜਸ਼ਨ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਗਤੀਵਿਧੀਆਂ ਸਾਡੇ ਵਿਕਾਸ ਨਾਲ਼ ਜੁੜੀਆਂ ਹੋਈਆਂ ਹਨ।
 
 
ਡੀਨ ਵਿਦਿਆਰਥੀ ਭਲਾਈ ਪ੍ਰੋ. ਹਰਵਿੰਦਰ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਿਦਆਰਥੀ ਲੜਕੀਆਂ ਦੀ ਸ਼ਖ਼ਸੀਅਤ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਕਰਵਾਈਆਂ ਜਾਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸੇ ਤਰ੍ਹਾਂ ਦੀਆਂ ਹੋਰ ਗਤੀਵਿਧੀਆਂ ਉਲੀਕੀਆਂ ਜਾਣਗੀਆਂ।
 
 
ਇਸ ਮੌਕੇ ਪ੍ਰੋਵੋਸਟ ਲੜਕੀਆਂ ਡਾ. ਨੈਨਾ ਸ਼ਰਮਾ, ਕੌਂਸਲਰ ਡਾ. ਰੂਬੀ ਗੁਪਤਾ, ਸਾਬਕਾ ਡਾਇਰੈਕਟਰ ਕਾਂਸਟੀਚੂਐਂਟ ਕਾਲਜ ਡਾ. ਤ੍ਰਿਸ਼ਨਜੀਤ ਕੌਰ, ਸਾਬਕਾ ਮੁਖੀ ਸੀ. ਸੀ. ਡਾ. ਅਨੀਤਾ ਗਿੱਲ, ਮੁਖੀ ਫ਼ਾਈਨ ਆਰਟਸ ਵਿਭਾਗ ਡਾ. ਕਵਿਤਾ ਸਿੰਘ ਅਤੇ ਵੱਖ-ਵੱਖ ਹੋਸਟਲਾਂ ਤੋਂ ਵਾਰਡਨ ਅਤੇ ਹੋਰ ਸਟਾਫ਼ ਹਾਜ਼ਰ ਰਿਹਾ।
 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ