Monday, May 13, 2024

Malwa

ਵਿਜੀਲੈਂਸ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਰੰਗੇ ਹੱਥੀਂ ਕਾਬੂ

November 08, 2023 02:45 PM
SehajTimes

ਪਟਿਆਲਾ :-  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।

Have something to say? Post your comment

 

More in Malwa

ਮਾਨ ਸਰਕਾਰ ਦਾ ਐਨ ਓ ਸੀ ਤੋਂ ਛੋਟ ਦਾ ਦਾਅਵਾ ਖੋਖਲਾ : ਕੌਸ਼ਿਕ 

ਕੌਮੀ ਲੋਕ ਅਦਾਲਤ ਵਿੱਚ 882 ਕੇਸਾਂ ਦਾ ਹੋਇਆ ਨਿਪਟਾਰਾ

ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 158 ਸ਼ਿਕਾਇਤਾਂ ਦਾ ਵੀ ਨਿਪਟਾਰਾ

ਵਿਅਕਤੀ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ

ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

ਸੁਖਬੀਰ ਬਾਦਲ ਵੱਲੋਂ ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ  ਦਾ ਸੱਦਾ 

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਦੇ ਨੈਟਵਰਕ ਦਾ ਕੀਤਾ ਪਰਦਾਫਾਸ਼

ਚੋਣ ਕਮਿਸ਼ਨ ਦੀਆਂ ਵੱਖ-ਵੱਖ ਮੋਬਾਇਲ ਐਪ ਬਾਰੇ ਵੋਟਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ