Sunday, May 05, 2024

Malwa

ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ 937.58 ਕਰੋੜ ਰੁਪਏ ਜਾਰੀ ਕੀਤੇ ਗਏ : ਡਿਪਟੀ ਕਮਿਸ਼ਨਰ

November 08, 2023 03:04 PM
SehajTimes

ਫ਼ਤਹਿਗੜ੍ਹ ਸਾਹਿਬ :- ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਮੰਡੀਆਂ ਵਿੱਚ 04 ਲੱਖ 32 ਹਜ਼ਾਰ 985 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 04 ਲੱਖ 32 ਹਜ਼ਾਰ 598 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਹੁਣ ਤੱਕ 03 ਲੱਖ 58 ਹਜ਼ਾਰ 011 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾ ਲਈ 937.58 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 184753 ਮੀਟਰਿਕ ਟਨ, ਮਾਰਕਫੈੱਡ ਵੱਲੋਂ 97093 ਮੀਟਰਿਕ ਟਨ, ਪਨਸਪ ਵੱਲੋਂ 100723 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 47296 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 1676 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1057 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਤੋਂ ਛੁਟਕਾਰਾ ਪਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂੰਏ ਕਾਰਨ ਜਿਥੇ ਕਈ ਘਾਤਕ ਬਿਮਾਰੀਆਂ ਲੱਗਣ ਦਾ ਖਦਸਾ ਬਣਿਆਂ ਰਹਿੰਦਾ ਹੈ ਉਥੇ ਹੀ ਇਸ ਨਾਲ ਕਿਸਾਨਾਂ ਦਾ ਨਿੱਜੀ ਨੁਕਸਾਨ ਵੀ ਹੁੰਦਾ ਹੈ। ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜੇਕਰ ਕਿਸੇ ਕਿਸਾਨ ਕੋਲ ਇਹ ਮਸ਼ੀਨਰੀ ਮੌਜੂਦ ਨਹੀਂ ਹੈ ਤਾਂ ਉਹ ਪ੍ਰਸ਼ਾਸ਼ਨ ਨਾਲ ਸੰਪਰਕ ਕਰਕੇ ਇਹ ਮਸ਼ੀਨ ਲੈ ਸਕਦਾ ਹੈ।

 

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ