Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪ੍ਰਨੀਤ ਕੌਰ ਨੇ ਪਟਿਆਲਾ ਦੀ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਨੂੰ ਸੰਗਰੂਰ ਤਬਦੀਲ ਕਰਨ ਲਈ ਪੰਜਾਬ ਸਰਕਾਰ ਦੇ ਕਦਮ ਦੀ ਕੀਤੀ ਨਿਖੇਧੀ

November 08, 2023 05:35 PM
SehajTimes

ਪਟਿਆਲਾ :-  ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਪਟਿਆਲਾ ਤੋਂ ਸੰਗਰੂਰ ਦੇ ਲਹਿਰਾ ਵਿਖੇ ਤਬਦੀਲ ਕਰਨ ਦੇ ਕਦਮ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਪ੍ਰਨੀਤ ਕੌਰ ਨੇ ਕਿਹਾ, "ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਲਈ ਸਿੱਖਿਆ ਕ੍ਰਾਂਤੀ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਤੱਕ ਅਜਿਹਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਪਹਿਲਾਂ ਤੋਂ ਚੱਲ ਰਹੇ ਸਮਾਰਟ ਸਕੂਲਾਂ ਦਾ ਨਾਮ ਬਦਲ ਕੇ 'ਸਕੂਲ ਆਫ਼ ਐਮੀਨੈਂਸ' ਕਰਨ ਤੋਂ ਇਲਾਵਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕੁਝ ਵੀ ਨਹੀਂ ਕਰ ਸਕੀ।" ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ "ਹੁਣ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਸ਼ੁਰੂ ਕੀਤੀ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਆਪਣੇ ਸਿਆਸੀ ਲਾਹੇ ਲਈ ਸੰਗਰੂਰ ਦੇ ਲਹਿਰਾ ਵਿੱਚ ਤਬਦੀਲ ਕਰਨ ਦੀ ਤਿਆਰੀ ਕਰ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਸ਼ਰਮਨਾਕ ਹੈ ਕਿ ਪੰਜਾਬ ਸਰਕਾਰ ਕੋਈ ਵੀ ਨਵੀਂ ਵਿੱਦਿਅਕ ਸੰਸਥਾ ਸ਼ੁਰੂ ਕਰਨ ਦੀ ਬਜਾਏ ਪਹਿਲਾਂ ਤੋਂ ਚੱਲ ਰਹੇ ਇੰਸਟੀਚਿਊਟ ਨੂੰ ਉਖਾੜ ਰਹੀ ਹੈ।"

ਯੂਨੀਵਰਸਿਟੀ ਦੀ ਸਥਾਪਨਾ ਬਾਰੇ ਗੱਲ ਕਰਦਿਆਂ, ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ, “ਜਦੋਂ ਕੋਈ ਨਵੀਂ ਯੂਨੀਵਰਸਿਟੀ ਸਥਾਪਿਤ ਕੀਤੀ ਜਾਂਦੀ ਹੈ ਤਾਂ ਇਹ ਨਾ ਸਿਰਫ ਨੌਜਵਾਨਾਂ ਲਈ ਵਧੇਰੇ ਸਿੱਖਿਆ ਦੇ ਮੌਕੇ ਪ੍ਰਦਾਨ ਕਰਦੀ ਹੈ, ਬਲਕਿ ਇਹ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਪੈਦਾ ਕਰਦੀ ਹੈ ਅਤੇ ਆਸ ਪਾਸ ਰਹਿਣ ਵਾਲੇ ਲੋਕਾਂ ਲਈ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ। ਪੰਜਾਬ ਸਰਕਾਰ ਨੂੰ ਇਸ ਨੂੰ ਲਹਿਰਾ ਦੇ ਕਿਸੇ ਕਾਲਜ ਵਿੱਚ ਤਬਦੀਲ ਕਰਨ ਦੀ ਬਜਾਏ ਪਟਿਆਲਾ ਵਿੱਚ ਇਸ ਯੂਨੀਵਰਸਿਟੀ ਲਈ ਪੱਕਾ ਕੈਂਪਸ ਸਥਾਪਤ ਕਰਨ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਕਰਨਾ ਚਾਹੀਦਾ ਹੈ। ਇਸ ਯੂਨੀਵਰਸਿਟੀ ਨੂੰ ਕਿਸੇ ਹੋਰ ਜ਼ਿਲ੍ਹੇ ਵਿੱਚ ਤਬਦੀਲ ਕਰਕੇ ਪੰਜਾਬ ਸਰਕਾਰ ਸਾਡੇ ਪਟਿਆਲਾ ਜ਼ਿਲੇ ਦੇ ਲੋਕ ਕੋਲੋਂ ਇੱਕ ਉੱਘੇ ਸੰਸਥਾਨ ਦੇ ਨਾਲ-ਨਾਲ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਵੀ ਖੋਹ ਰਹੀ ਹੈ। ਉਨ੍ਹਾਂ ਨੇ ਅੱਗੇ ਦੱਸਿਆ, "ਇਸ ਯੂਨੀਵਰਸਿਟੀ ਦੀ ਸਥਾਪਨਾ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ ਕੀਤੀ ਗਈ ਸੀ ਅਤੇ ਅਕਾਦਮਿਕ ਸੈਸ਼ਨ 2021 ਤੋਂ ਸ਼ੁਰੂ ਹੋਇਆ ਸੀ।" ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਸਿਰਫ਼ ਇਸ ਲਈ ਦੁਖੀ ਕਰਨਾ ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਕਿਉਂਕਿ ਮੌਜੂਦਾ ਸਰਕਾਰ ਆਪਣਾ ਫਰਜ਼ ਨਿਭਾਉਣ ਵਿੱਚ ਅਸਫਲ ਰਹੀ ਹੈ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ