Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਰਾਲੀ ਡੰਪ ਦੇ ਆਲੇ ਦੁਆਲੇ 200 ਮੀਟਰ ਦੇ ਖੇਤਰ 'ਚ ਪਟਾਖੇ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ

November 08, 2023 05:58 PM
SehajTimes

ਪਟਿਆਲਾ :- ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਵਿੱਚ ਪਰਾਲੀ ਨੂੰ ਡੰਪ ਕਰਨ ਲਈ ਨਿਰਧਾਰਤ ਕੀਤੀਆਂ ਥਾਵਾਂ ਪਿੰਡ ਕਮਾਸਪੁਰ, ਕਕਰਾਲਾ, ਦੋਦੜਾ, ਸੁਨਿਆਰਹੇੜੀ, ਸ਼ੁਤਰਾਣਾ, ਜੈਖਰ, ਅਕਾਲਗੜ੍ਹ, ਰੀਠਖੇੜੀ, ਪੰਜੋਲਾ, ਕੱਲਰਮਾਜਰੀ, ਚੱਪੜ, ਬਠਲੀ, ਕੁਲਬੁਰਛਾਂ, ਮੁੰਛੀਵਾਲਾ, ਦੁਲੱਧੀ ਅਤੇ ਮਿਰਜਾਪੁਰ ਵਿਖੇ ਬਣੇ ਡੰਪਾਂ ਦੇ 200 ਮੀਟਰ ਵਿੱਚ ਪਟਾਖੇ ਚਲਾਉਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰ ਕੀਤੇ ਹਨ। ਇਹ ਹੁਕਮ 6 ਦਸੰਬਰ 2023 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2023 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਦੌਰਾਨ ਝੋਨੇ ਦੀ ਰਹਿੰਦ ਖੁੰਹਦ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ ਬੇਲਰ ਰਾਹੀਂ ਪਰਾਲੀ ਦੀ ਕਟਾਈ ਕਰਕੇ ਗੰਢਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਗੰਢਾਂ ਨੂੰ ਇੱਕਠੇ ਕਰਕੇ ਨਿਰਧਾਰਤ ਕੀਤੀਆਂ ਵੱਖ ਵੱਖ ਥਾਵਾਂ 'ਤੇ ਡੰਪ ਕੀਤਾ ਜਾ ਰਿਹਾ ਹੈ। ਮਿਤੀ 12 ਨਵੰਬਰ 2023 ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾਣਾ ਹੈ। ਜਿਸ ਦੌਰਾਨ ਆਮ ਜਨਤਾ ਵੱਲੋਂ ਦੀਵਾਲੀ ਦੇ ਤਿਉਹਾਰ 'ਤੇ ਪਟਾਖੇ ਚਲਾਏ ਜਾਣਗੇ ਅਤੇ ਜਿਥੇ ਪਰਾਲੀ ਨੂੰ ਡੰਪ ਕੀਤਾ ਜਾ ਰਿਹਾ ਹੈ ਅੱਗ ਲੱਗਣ ਦਾ ਖਦਸ਼ਾ ਬਣਿਆ ਹੋਇਆ ਹੈ। ਇਸ ਲਈ ਪਰਾਲੀ ਡੰਪ ਦੇ 200 ਮੀਟਰ ਦੇ ਖੇਤਰ 'ਚ ਪਟਾਖੇ ਚਲਾਉਣ 'ਤੇ ਪਾਬੰਦੀ ਲਗਾਈ ਜਾਂਦੀ ਹੈ।

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ