Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੁੱਖ ਮੰਤਰੀ ਦੀ ਯੋਗਸ਼ਾਲਾ ਫੇਜ਼-2 ਨੂੰ ਭਰਵਾਂ ਹੁੰਗਾਰਾ ਮਿਲਿਆ

November 08, 2023 06:23 PM
SehajTimes

ਐਸ.ਏ.ਐਸ.ਨਗਰ :- ਐਸ ਏ ਐਸ ਨਗਰ ਵਿੱਚ ਸੀ ਐਮ ਦੀ ਯੋਗਸ਼ਾਲਾ, ਫੇਜ਼-2 ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੋਜ਼ਾਨਾ ਸੈਸ਼ਨ (ਯੋਗਾ ਕਲਾਸ) ਦੇ ਅੰਕੜੇ 60 ਨੂੰ ਪਾਰ ਕਰ ਗਏ ਹਨ ਅਤੇ ਇੱਕ ਦਿਨ ਲਾਏ ਗਏ ਸੈਸ਼ਨਾਂ ਦੀ ਗਿਣਤੀ ਸਭ ਤੋਂ ਵੱਧ ਗਿਣਤੀ 64 ਤੇ ਪੁੱਜ ਚੁੱਕੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਅੱਗੇ ਕਿਹਾ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦੀ ਭਾਗੀਦਾਰੀ ਹੁੰਦੀ ਹੈ ਅਤੇ ਯੋਗ ਸੈਸ਼ਨਾਂ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਨੂੰ ਮਾਰਗਦਰਸ਼ਨ ਕਰਨ ਲਈ ਸਾਡੇ ਕੋਲ ਇੱਥੇ 12 ਕੋਚ ਹਨ, ਜਿਨ੍ਹਾਂ ਨੂੰ ਰੋਜ਼ਾਨਾ ਪ੍ਰਤੀ ਕੋਚ ਪੰਜ ਸੈਸ਼ਨ (ਯੋਗਾ ਕਲਾਸ) ਲਾਉਣ ਦਾ ਟੀਚਾ ਦੀਆਂ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਜ਼ੁਰਗਾਂ ਦੀ ਗਿਣਤੀ ਵਧੇਰੇ ਹੈ ਕਿਉਂਕਿ ਉਹ ਮਨੋਰੰਜਨ ਗਤੀਵਿਧੀਆਂ ਦੇ ਸਰੋਤ ਵਜੋਂ ਅਤੇ ਆਪਣੀ ਇੱਕਲਤਾ ਤੇ ਕਾਬੂ ਪਾਉਣ ਲਈ ਕਲਾਸਾਂ ਵਿੱਚ ਆਉਣਾ ਬਿਹਤਰ ਮਹਿਸੂਸ ਕਰਦੇ ਹਨ। ਕਿਉਂ ਜੋ ਸੈਸ਼ਨਾਂ ਦਾ ਸਮਾਂ ਸਵੇਰ ਅਤੇ ਸ਼ਾਮ ਦਾ ਹੁੰਦਾ ਹੈ, ਇਸ ਲਈ ਇਹ ਭਾਗੀਦਾਰਾਂ 'ਤੇ ਨਿਰਭਰ ਕਰਦਾ ਹੈ ਕਿ ਉਹ ਆਪਣੀ ਸਹੂਲਤ ਅਨੁਸਾਰ ਸੈਸ਼ਨ ਵਿਚ ਸ਼ਾਮਲ ਹੋਣ।


ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਤੋਂ ਇਲਾਵਾ ਔਰਤਾਂ ਵੀ ਯੋਗ ਆਸਣ ਕਰ ਕੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਨਿਯਮਿਤ ਤੌਰ 'ਤੇ ਸੈਸ਼ਨਾਂ ਵਿੱਚ ਸ਼ਾਮਲ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵੀ ਆਪਣੇ ਉਪਲਬਧ ਸਮੇਂ ਅਨੁਸਾਰ ਸੈਸ਼ਨਾਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ,  "ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਕੋਈ ਬੰਧਨ ਜਾਂ ਕੋਈ ਫੀਸ ਨਹੀਂ ਹੈ, ਸੈਸ਼ਨ ਪੂਰੀ ਤਰ੍ਹਾਂ ਲੋਕਾਂ ਨੂੰ ਕੁਝ ਸਮੇਂ ਦਾ ਧਿਆਨ ਲਾ ਕੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨ ਦੇ ਸੰਕਲਪ 'ਤੇ ਅਧਾਰਤ ਹਨ।" ਜਿਵੇਂ ਕਿ ਪਾਰਕਾਂ ਅਤੇ ਖੁੱਲੇ ਖੇਤਰਾਂ ਨੂੰ ਵੀ ਯੋਗਾ ਸੈਸ਼ਨਾਂ ਲਈ ਸਥਾਨਾਂ ਵਜੋਂ ਵਰਤਿਆ ਜਾ ਰਿਹਾ ਹੈ, ਇਸ ਲਈ ਅਸੀਂ ਕੀੜੇ-ਮਕੌੜਿਆਂ ਅਤੇ ਮੱਛਰਾਂ ਨੂੰ ਦੂਰ ਕਰਨ ਲਈ ਸਫਾਈ ਅਤੇ ਫੋਗਿੰਗ ਵਰਗਾ ਸਹਿਯੋਗ ਪ੍ਰਦਾਨ ਕਰਕੇ ਸੈਸ਼ਨਾਂ ਨੂੰ ਸੁਵਿਧਾਵਾਂ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਉਂਕਿ ਜ਼ਿਆਦਾਤਰ ਭਾਗੀਦਾਰ ਔਰਤਾਂ ਅਤੇ ਬਜ਼ੁਰਗ ਵਰਗ ਨਾਲ ਸਬੰਧਤ ਹਨ, ਇਸ ਲਈ ਕਲਾਸਾਂ ਵਿਚਾਲੇ ਛੱਡਣ ਦੀ ਦਰ ਵੀ ਬਹੁਤ ਘੱਟ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਇਲਾਵਾ ਕਿਸੇ ਵੀ ਦਿਨ ਸੈਸ਼ਨ ਚ ਦੁਬਾਰਾ ਜੁੜਨ ਦੀ ਲਚਕਤਾ, ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਧਿਆਨ ਨਾਲ ਜੋੜਨਾ ਵੀ ਸਾਡੇ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੈਸ਼ਨ ਵਿੱਚ ਸੰਪਰਕ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਯਤਨਾਂ ਦਾ ਹਿੱਸਾ ਬਣਨ।

Have something to say? Post your comment

 

More in Chandigarh

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ