Sunday, May 05, 2024

Malwa

ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ 35 ਹਜ਼ਾਰ ਕਿਸਾਨ ਪਰਿਵਾਰਾਂ ਨੂੰ ਮਿਲ ਰਿਹੈ ਲਾਭ : ਡਿਪਟੀ ਕਮਿਸ਼ਨਰ

November 08, 2023 06:35 PM
SehajTimes

ਖਮਾਣੋਂ/ਫ਼ਤਹਿਗੜ੍ਹ ਸਾਹਿਬ :- ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨਨਿਧੀ ਸਕੀਮ ਅਧੀਨ ਹਰੇਕ ਜਮੀਨ ਧਾਰਕ ਕਿਸਾਨ ਪਰਿਵਾਰ ਨੂੰ 6,000/- ਰੁਪਏ ਸਲਾਨਾਂ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ 35000 ਕਿਸਾਨ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਿੰਡ ਨਾਨੋਵਾਲ ਵਿਖੇ ਲਗਾਏ ਕੈਂਪ ਦਾ ਰਸਮੀ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਹਰੇਕ ਕਿਸਾਨ ਪਰਿਵਾਰ ਤੱਕ ਇਸ ਸਕੀਮ ਦਾ ਲਾਭ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਰੇ ਨੂੰ ਚੁਣਿਆਂ ਗਿਆ ਹੈ ਜਿਸ ਤਹਿਤ ਸੈਚੁਰੇਸ਼ਨ ਡਰਾਈਵ ਚਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕਿ ਜ਼ਿਲ੍ਹੇ ਵਿੱਚ 35000 ਕਿਸਾਨ ਪਰਿਵਾਰ ਇਸ ਸਕੀਮ ਤਹਿਤ ਰਜਿਸਟਰਡ ਹੋਏ ਹਨ ਪ੍ਰੰਤੂ ਅਜੇ ਵੀ ਕਈ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਰਿਹਾ। ਇਸ ਨੁੰ ਮੁੱਖ ਰੱਖਦੇ ਹੋਏ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਟੀਮਾਂ ਭੇਜ ਕੇ ਕਿਸਾਨਾਂ ਦੀ ਜਮੀਨ ਦੀ ਵੈਰੀਫਿਕੇਸ਼ਨ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤੋਂ ਇਲਾਵਾ ਸਰਕਾਰ ਵੱਲੋਂ ਹੋਰ ਕਈ ਕਿਸਾਨ ਹਿੱਤੂ ਸਕੀਮਾਂ ਜਿਵੇਂ ਕਿ ਕਿਸਾਨ ਫਸਲ ਬੀਮਾ ਯੋਜਨਾਂ, ਕਿਸਾਨ ਮਾਨਧਨ ਯੋਜਨਾ ਵੀ ਚਲਾਈ ਜਾ ਰਹੀ ਹੈ ਪ੍ਰੰਤੂ ਜਿਆਦਾ ਜਾਣਕਾਰੀ ਨਾ ਹੋਣ ਕਾਰਨ ਕਿਸਾਨ ਇਨ੍ਹਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਨੁੰ ਮੁੱਖ ਰੱਖਦੇ ਹੋਏ ਸੈਚੁਰੇਸ਼ਨ ਡਰਾਈਵ ਚਲਾਈ ਜਾ ਰਹੀ ਹੈ ਜਿਸ ਰਾਹੀਂ ਕਿਸਾਨਾਂ ਨੂੰ ਸਾਰੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੀਮ ਅਧੀਨ ਵਿਭਾਗਾਂ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਜਮੀਨ ਦੀ ਤਸਦੀਕ ਅਤੇ ਈਕੇ.ਵਾਈ.ਸੀ. ਕੀਤੀ ਜਾਵੇਗੀ ਤਾਂ ਜੋ ਕੋਈ ਵੀ ਕਿਸਾਨ ਪਰਿਵਾਰ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਇਸ ਸਪੈਸ਼ਲ ਡਰਾਈਵ ਤਹਿਤ ਕਿਸਾਨ ਆਪਣੀ ਵੈਰੀਫਿਕੇਸ਼ਨ ਜਰੂਰ ਕਰਵਾਉਣ। ਇਸ ਮੌਕੇ ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਦਮਨ ਝਾਂਜੀ ਤੋਂ ਇਲਾਵਾ ਖੇਤੀਬਾੜੀ , ਸਹਿਕਾਰਤ ਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ

ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ  

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ