Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

November 08, 2023 06:43 PM
SehajTimes

ਚੰਡੀਗੜ  : - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।


ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ