Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਪੈਸ਼ਲ ਟਾਸਕ ਫੋਰਸ ਪਟਿਆਲਾ ਰੇਂਜ ਨਾਲ਼ ਮਿਲ ਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

November 08, 2023 06:56 PM
SehajTimes

ਪਟਿਆਲਾ :- ਸਪੈਸ਼ਲ ਟਾਸਕ ਫੋਰਸ ਪਟਿਆਲਾ ਰੇਂਜ, ਨਸ਼ਾ ਵਿਰੋਧੀ ਅਤੇ ਰੋਕਥਾਮ ਸੈੱਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।  ਇਸ ਸੈਮੀਨਾਰ ਵਿੱਚ ਡੀ.ਐੱਸ.ਪੀ. ਸਰਬਜੀਤ ਸਿੰਘ ਨੇ ਮੁੱਖ ਬੁਲਾਰੇ ਵਜੋਂ  ਸ਼ਿਰਕਤ ਕੀਤੀ। 

ਐੱਨ. ਐੱਸ. ਐੱਸ. ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ  ਇਸ ਸੈਮੀਨਾਰ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਦੀ ਯੁਵਾ ਪੀੜ੍ਹੀ ਨਸ਼ਿਆਂ ਵਿਚ ਪੈ ਕੇ ਆਪਣੇ ਉਜਵਲ ਭਵਿੱਖ ਪ੍ਰਤੀ ਲਾਪਰਵਾਹ ਹੁੰਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਨ. ਐੱਸ. ਐੱਸ. ਵਿਭਾਗ ਪਹਿਲਾਂ ਵੀ ਇਨ੍ਹਾਂ ਮਹਿਕਮਿਆਂ ਨਾਲ਼ ਮਿਲ ਕੇ ਕੰਮ ਕਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਜੇਲ੍ਹਾਂ ਵਿੱਚ ਜਾ ਕੇ ਕੈਦੀਆਂ ਨੂੰ ਵੀ ਜਾਗਰੂਕ ਕੀਤਾ ਹੈ। 

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕੈਂਪਸ ਦੇ ਵਿਦਿਆਰਥੀਆਂ ਦਾ ਫਰਜ਼ ਹੈ ਕਿ ਉਹ ਕੈਂਪਸ ਵਿੱਚ, ਪਰਿਵਾਰਕ ਰਿਸ਼ਤੇਦਾਰਾਂ ਵਿੱਚ ਅਤੇ ਸਮਾਜ ਵਿੱਚ ਜਾ ਕੇ ਸਾਰਿਆਂ ਨੂੰ ਜਾਗਰੂਕ ਕਰਨ ਤਾਂ ਜੋ ਉਹ ਇਸ ਨਸ਼ੇ ਦੀ ਲਤ ਵਿਚ ਨਾ ਪੈਣ।  

 

ਡੀ ਐੱਸ.ਪੀ. ਸਰਬਜੀਤ ਸਿੰਘ ਨੇ ਆਪਣੇ ਮੁੱਖ ਭਾਸ਼ਣ ਦੌਰਾਨ ਦੱਸਿਆ ਕਿ ਅੱਜ ਦੇ ਦੌਰ ਵਿੱਚ ਵਿਸ਼ਵ ਵਿਚ ਕਈ ਪ੍ਰਕਾਰ ਦੇ ਨਸ਼ੇ ਚਲ ਰਹੇ ਹਨ ਜਿਨਾਂ ਵਿੱਚੋਂ ਪੰਜਾਬ ਵਿਚ ਨੌਜਵਾਨ ਵੀ ਇਨਾਂ ਨਸ਼ਿਆ ਵਿੱਚ ਗ਼ਲਤਾਨ ਹੋ ਰਹੇ ਹਨ। ਉਨ੍ਹਾਂ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਕਿਹਾ ਕਿ ਪਰਿਵਾਰ ਦਾ ਵੀ ਫਰਜ਼ ਹੈ ਕਿ ਉਹ ਆਪਣੇ ਬੱਚਿਆਂ ਉੱਤੇ ਧਿਆਨ ਦੇਣ ਤਾਂ ਕਿ ਉਹ ਬੁਰੀ ਸੰਗਤ ਵਿਚ ਨਾ ਪੈਣ। ਇਹ ਨਸ਼ੇ ਦੀ ਆਦਤ ਅੱਗੇ ਜਾ ਦੇ ਉਹਨਾਂ ਨੂੰ ਚੋਰੀ ਵੱਲ ਵੀ ਲੈ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ ਨਸ਼ੇ ਤੋ ਬਚਾਉਣ ਲਈ ਹੀ ਬਣਾਈ ਗਈ ਹੈ। ਐੱਨ. ਐੱਸ. ਐੱਸ. ਵਲੰਟੀਅਰਾਂ ਨੂੰ ਸਪੈਸ਼ਲ ਟਾਸਕ ਫੋਰਸ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਹੀ ਨੌਜਵਾਨ ਪੀੜ੍ਹੀ ਨੂੰ ਇਸ ਜ਼ਹਿਰ ਤੋਂ ਬਚਾਇਆ ਜਾ ਸਕਦਾ ਹੈ। ਐੱਸ.ਆਈ. ਅਵਤਾਰ ਸਿੰਘ, ਏ.ਐੱਸ.ਆਈ. ਜਸਵੀਰ ਸਿੰਘ ਅਤੇ ਏ.ਐੱਸ.ਆਈ.ਪਰਮਜੀਤ ਸਿੰਘ ਸਪੈਸ਼ਲ ਟਾਸਕ ਫੋਰਸ ਨੇ ਵੀ ਇਸ ਸੈਮੀਨਾਰ ਵਿਚ ਭਾਗ ਲਿਆ। ਇਸ ਜਾਗਰੂਕਤਾ ਸੈਮੀਨਾਰ ਵਿਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ 105  ਵਲੰਟੀਅਰਾਂ ਨੇ ਭਾਗ ਲਿਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ