Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

November 08, 2023 07:09 PM
SehajTimes

ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ `ਤੇ 5000  ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ 'ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6000  ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਤੁਰੰਤ ਭਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਸ ਸਬੰਧੀ ਜਾਗਰੂਕ ਕਰਕੇ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ