Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗਰਭਵਤੀ ਮਾਂਵਾਂ ਅਤੇ ਬੱਚਿਆਂ ਦਾ ਕੀਤਾ ਜਾਵੇ ਸੰਪੂਰਨ ਟੀਕਾਕਰਨ

November 08, 2023 07:21 PM
SehajTimes

ਪਟਿਆਲਾ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੀ ਮਹੀਨਾਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਰੇਕ ਨਾਗਰਿਕ ਤੱਕ ਸਿਹਤ ਸੇਵਾਵਾਂ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਗਰਭਵਤੀ ਮਾਂਵਾਂ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਕਰਨ ਲਈ ਆਸ਼ਾ ਵਰਕਰ ਜਮੀਨੀ ਪੱਧਰ 'ਤੇ ਜਾ ਕੇ ਕੰਮ ਕਰਨ। ਇਸ ਮੌਕੇ ਵਧੀਕ ਡਿਪਟੀ  ਕਮਿਸ਼ਨਰ ਅਨੂਪ੍ਰੀਤਾ ਜੌਹਲ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿਛਲੇ ਦਿਨੀਂ ਐਸ.ਡੀ.ਐਮਜ਼ ਵਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਜਿਹੜੇ ਕਲੀਨਿਕਾਂ ਵਿੱਚ ਸਮੱਸਿਆਵਾਂ ਸਨ, ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ ਤੇ ਅੱਗੇ ਤੋਂ ਵੀ ਲਗਾਤਾਰ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ ਜਾਇਆ ਕਰੇਗੀ।
ਇਸ ਮੌਕੇ ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਸਾਕਸ਼ੀ ਸਾਹਨੀ ਨੇ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ 2 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਵਿੱਚ ਕਿਸੇ ਕਾਰਨ ਪਏ ਪਾੜੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਸਿਹਤ ਵਿਭਾਗ ਵੱਲੋ ਜੋ ਤੀਸਰਾ ਗੇੜ 20 ਤੋਂ 25 ਨਵੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਮੌਕੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਇਸ ਪਾੜੇ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਸੂਚੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ 'ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ 'ਚ ਸੁਧਾਰ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ