Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੀਜੀਪੀ ਗੌਰਵ ਯਾਦਵ : ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

November 08, 2023 07:29 PM
SehajTimes
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ
 
ਡੀਜੀਪੀ ਪੰਜਾਬ ਨੇ ਸੀਨੀਅਰ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ ਆਈ.ਜੀ.ਪੀਜ਼/ ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਅਤੇ ਸਾਰੇ ਐੱਸ.ਐੱਚ.ਓਜ਼ ਨਾਲ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ 
 
 ਐੱਸ.ਐੱਚ.ਓਜ਼ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ 'ਤੇ ਗਸ਼ਤ ਕਰਨ ਅਤੇ ਪਰਾਲੀ ਸਾੜਨ ਨੂੰ ਤੁਰੰਤ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਦਿੱਤੇ ਨਿਰਦੇਸ਼
 
ਪੁਲਿਸ ਟੀਮਾਂ ਨੂੰ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼
 
ਚੰਡੀਗੜ੍ਹ :-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਨੇ ਸੂਬੇ ਵਿੱਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ਆਈ.ਜੀਜ਼./ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਡੀ.ਐੱਸ.ਪੀਜ਼ ਅਤੇ ਸਾਰੇ ਐੱਸ.ਐੱਚ.ਓਜ਼ ਨੇ ਸ਼ਿਰਕਤ ਕੀਤੀ। ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਾਲ-ਨਾਲ ਐਸ.ਐਚ.ਓਜ਼. ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ 'ਤੇ ਗਸ਼ਤ ਕਰਨ ਅਤੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸੀ.ਪੀਜ਼./ਐਸ.ਐਸ.ਪੀਜ਼. ਨੂੰ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਸੈਕਟਰ ਦੇ ਇੰਚਾਰਜ ਵਜੋਂ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ 'ਤੇ ਮੁਕੰਮਲ ਰੋਕ ਲਗਾਉਣਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪੰਜਾਬ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ ਜੋ ਪਰਾਲੀ ਸਾੜਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਉਹਨਾਂ ਦੀ ਨਿਗਰਾਨੀ ਹੇਠ ਕੰਮ ਕਰਨਗੇ। ਦੱਸਣਯੋਗ ਹੈ ਕਿ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੋਡਲ ਅਫ਼ਸਰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਮੀਟਿੰਗਾਂ ਤੇ ਟੂਰਾਂ ਦਾ ਆਯੋਜਨ ਅਤੇ ਸਬੰਧਤ ਜਾਣਕਾਰੀ ਇਕੱਠੀ ਕਰਕੇ ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਦੇਵੇਗਾ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਦੀਆਂ ਪਰਾਲੀ ਸਾੜਨ ਦੀਆ ਘਟਨਾਵਾਂ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕੀਤੀ ਜਾ ਸਕੇ। 
ਹੋਰ ਵੇਰਵੇ ਸਾਂਝਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ 'ਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਜ਼ਿਲ੍ਹਾ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਫਾਇਰ ਟੈਂਡਰਾਂ ਦੀ ਤਾਇਨਾਤੀ ਲਈ ਫਾਇਰ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ।
ਪੁਲਿਸ ਬੁਲਾਰੇ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਾਮਲ ਕਰਨ। ਦੱਸਣਯੋਗ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਉਲੰਘਣਾ ਵੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ