Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਰਕਾਰਾਂ ਦੀ ਨਾਕਾਮੀ ਨੇ ਪਰਾਲੀ ਨੂੰ ਬਣਾਇਆ ਸਮੱਸਿਆ-- ਜੋਗਿੰਦਰ ਉਗਰਾਹਾਂ

November 09, 2023 02:35 PM
ਦਰਸ਼ਨ ਸਿੰਘ ਚੌਹਾਨ
 ਸੁਨਾਮ :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਬੁੱਧਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੁਣਵੱਤਾ ਭਰਪੂਰ ਪਰਾਲੀ (ਜਿਸ ਤੋਂ ਗੱਤਾ, ਬਾਇਓ ਗੈਸ, ਕਾਗਜ਼, ਪਲਾਈ, ਖਾਦ ਆਦਿ ਬਣਾਈਆਂ ਜਾ ਸਕਦੀਆਂ ਹਨ) ਹੁਣ ਸਮੱਸਿਆ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਝੋਨੇ ਦਾ ਸੀਜ਼ਨ ਨੇੜੇ ਆਉਂਦਾ ਹੈ, ਸਰਕਾਰਾਂ ਪਰਾਲੀ ਨਾ ਸਾੜਨ ਦੀ ਗੱਲ ਕਰਦੀਆਂ ਹਨ ਜਦੋਂ ਕਿ ਇਸ ਸਮੱਸਿਆ ਦੇ ਹੱਲ ਲਈ ਸਮੇਂ ਸਿਰ ਕਾਰਗਰ ਕਦਮ ਚੁੱਕਣ ਦੀ ਲੋੜ ਹੈ। ਸਿਰਫ਼ ਗੱਲਾਂ ਕਰਨ ਅਤੇ ਕਿਸਾਨ ਨੂੰ ਸਬਕ ਦੇਣ ਨਾਲ ਉਕਤ ਮਸਲੇ ਦਾ ਕੋਈ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਲੋੜੀਂਦੀਆਂ ਮਸ਼ੀਨਾਂ ਨਹੀਂ ਹਨ। ਜੇਕਰ ਗੰਢਾਂ ਬਣਾਈਆਂ ਜਾਣ ਤਾਂ ਕਈ-ਕਈ ਦਿਨ ਖੇਤਾਂ ਵਿੱਚੋਂ ਨਹੀਂ ਚੁੱਕੀਆਂ ਜਾਂਦੀਆਂ ,ਅਜਿਹੇ ਹਾਲਾਤਾਂ ਕਾਰਨ ਕਣਕ ਦੀ ਬਿਜਾਈ ਪਛੜ ਜਾਂਦੀ ਹੈ। ਉਨ੍ਹਾਂ ਕਿਹਾ ਸਰਕਾਰਾਂ ਵੱਲੋਂ ਠੰਢੇ ਕਮਰਿਆਂ (ਏਅਰ ਕੰਡੀਸ਼ਨਰ ) ਵਿੱਚ ਬੈਠਕੇ ਨੀਤੀਆਂ ਬਣਾਉਣ ਤੋਂ ਪਹਿਲਾਂ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲਿਆ ਜਾਣਾ ਚਾਹੀਦਾ ਹੈ ਤਾਂ ਜ਼ੋ ਅਸਲ ਸਚਾਈ ਸਾਹਮਣੇ  ਆ ਸਕੇ। ਕਿਸਾਨ ਆਗੂ ਉਗਰਾਹਾਂ ਨੇ ਕਿਹਾ ਕਿ ਪਰਾਲੀ ਤੋਂ ਕਈ ਤਰ੍ਹਾਂ ਦੇ ਉਤਪਾਦ ਬਣਾਏ ਜਾ ਸਕਦੇ ਹਨ ਪਰ ਸਰਕਾਰਾਂ ਨੇ ਇਸ ਨੂੰ ਸਮੱਸਿਆ ਬਣਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਕਿਸੇ ਵੀ ਸਰਕਾਰੀ ਅਧਿਕਾਰੀ ਨਾਲ ਦੁਰਵਿਵਹਾਰ ਦੇ ਸਮਰਥਨ ਵਿੱਚ ਨਹੀਂ ਹੈ, ਜਿਸ ਨੇ ਲੋਕਾਂ ਨੂੰ ਅੱਗ ਲਾਉਣ ਤੋਂ ਰੋਕਿਆ ਹੋਵੇ। ਨੀਤੀਆਂ ਦਾ ਵਿਰੋਧ ਕਰੋ, ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ। ਉਗਰਾਹਾਂ ਨੇ ਬਠਿੰਡਾ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹਾ ਕਰਨਾ ਉਚਿਤ ਨਹੀਂ ਹੈ। ਉਂਜ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੇ ਮੁਆਫ਼ੀ ਮੰਗੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੂੰ ਕਿਸਾਨਾਂ 'ਤੇ ਕੇਸ ਦਰਜ਼ ਨਹੀਂ ਕਰਨੇ ਚਾਹੀਦੇ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ