Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਹੋਇਆ ਮੁਸ਼ਤੈਦ

November 09, 2023 02:42 PM
ਦਰਸ਼ਨ ਸਿੰਘ ਚੌਹਾਨ
ਸੁਨਾਮ :- ਸੁਨਾਮ ਇਲਾਕੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ।  ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ  ਸਿਵਲ ਸਰਜਨ ਸੰਗਰੂਰ ਡਾਕਟਰ ਅੰਜੂ ਸਿੰਗਲਾ ਅਤੇ ਸੀ ਐਚ ਸੀ ਕੌਹਰੀਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੁੱਧਵਾਰ ਨੂੰ ਪਿੰਡ ਅਕਾਲਗੜ ਅਤੇ ਚੱਠੇ ਨਕਟੇ ਵਿਖੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ,ਸੀ ਐਚ ਓ ਜਸਵੀਰ ਕੌਰ ,ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਜਸਵੀਰ ਕੌਰ  ਨੇ ਟੀਮਾਂ ਬਣਾਕੇ ਲੋਕਾਂ ਨੂੰ ਘਰ ਘਰ  ਜਾਕੇ ਡੇਂਗੂ  ਤੋਂ ਬਚਾਅ ਅਤੇ ਮੌਸਮੀ ਬਿਮਾਰੀਆਂ ਸਬੰਧੀ ਸੁਚੇਤ ਕੀਤਾ। ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਸਿਹਤ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਫੀਲਡ ਵਿੱਚ ਲੋਕਾਂ ਨੂੰ ਡੇਂਗੂ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਦੱਸਿਆ ਕਿ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਦੇ ਮੁੱਖ ਲੱਛਣ ਤੇਜ਼ ਬੁਖਾਰ ਅਤੇ ਸਿਰਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮੜੀ ਤੇ ਮਸੂੜਿਆਂ ਵਿੱਚੋਂ ਖੂਨ ਆਉਣਾ ਆਦਿ ਨਿਸ਼ਾਨੀਆਂ ਹਨ। ਉਨ੍ਹਾਂ ਕਿਹਾ ਕਿ ਕੂਲਰਾਂ , ਫਰਿੱਜਾਂ ਦੀਆਂ ਟਰੇਆਂ ਅਤੇ ਗਮਲਿਆਂ  ਦੀ ਹਫਤੇ ਵਿੱਚ ਇਕ ਵਾਰ ਸਫਾਈ ਕਰਨੀ ਚਾਹੀਦੀ ਹੈ ਅਜਿਹੇ ਕੱਪੜੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਜ਼ੋ ਮੱਛਰ ਆਪਾਂ ਨੂੰ ਕੱਟ ਨਾ ਸਕੇ । ਸੌਣ ਦੇ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ ਜੇਕਰ ਫੇਰ ਵੀ ਬਖਾਰ ਹੋ ਜਾਂਦਾ ਹੈ ਤਾਂ ਸਿਰਫ ਪੈਰਾਸਿਟਾਮੋਲ ਦੀ ਗੋਲੀ ਲਓ, ਪਾਣੀ ਤਰਲ ਪਦਾਰਥ ਜ਼ਿਆਦਾ ਲਓ ਜੇਕਰ ਬੁਖਾਰ ਫੇਰ ਵੀ ਨਹੀਂ  ਹਟਦਾ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਇਸਦਾ ਇਲਾਜ ਕਰਵਾਉਣਾ ਚਾਹੀਦਾ ਹੈ  ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ । ਇਸ ਮੌਕੇ ਆਸ਼ਾ ਵਰਕਰ  ਨਰਿੰਦਰ ਕੌਰ ,ਆਂਗਨਵਾੜੀ ਵਰਕਰ ਬਲਜੀਤ ਕੌਰ ,ਚਰਨਜੀਤ ਕੌਰ ,ਗੁਰਮੀਤ ਕੌਰ ਸਮੇਤ ਪਿੰਡ ਦੇ ਪਤਵੰਤੇ  ਹਾਜ਼ਰ ਸਨ।

Have something to say? Post your comment