Sunday, May 11, 2025

Malwa

ਡਿਪਟੀ ਕਮਿਸ਼ਨਰ : ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਣ ਤੇ ਐਸ.ਐਚ.ਓ.ਦੀ ਹੋਵੇਗੀ ਜਿੰਮੇਵਾਰੀ

November 09, 2023 03:10 PM
SehajTimes
 
ਫ਼ਤਹਿਗੜ੍ਹ ਸਾਹਿਬ :- ਮਾਣਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਐਸ.ਡੀ.ਐਮਜ਼, ਤਹਿਸੀਲਦਾਰਾਂ ਤੇ ਥਾਣਿਆਂ ਦੇ ਐਸ.ਐਚ.ਓਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਰੋਕ ਲਗਾਉਣ ਲਈ ਜ਼ਿਲ੍ਹੇ ਦੇ ਕਈ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਜਿਥੇ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਤਾਂ ਮੌਕੇ ਤੇ ਸਬੰਧਤ ਕਿਸਾਨ ਤੋਂ ਇਹ ਅੱਗ ਬੁਝਾਈ ਗਈ। 
 
 ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਖਤ ਆਦੇਸ਼ ਦਿੱਤੇ ਗਏ ਹਨ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਤਿੱਖੀ ਨਜ਼ਰ ਰੱਖਣ ਲਈ ਰੋਜ਼ਾਨਾਂ ਰੀਵਿਊ ਮੀਟਿੰਗ ਕੀਤੀ ਜਾਵੇ ਅਤੇ ਸਮੂਹ ਥਾਣਿਆਂ ਦੇ ਮੁੱਖ ਥਾਣਾ ਅਫਸਰਾਂ ਦੀ ਇਹ ਜਿੰਮੇਵਾਰੀ ਹੋਵੇਗੀ ਕਿ ਉਹ ਆਪੋ ਆਪਣੇ ਏਰੀਏ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਸਖਤੀ ਨਾਲ ਕਾਬੂ ਪਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਥਾਣੇ ਦੀ ਹੱਦ ਅੰਦਰੋਂ ਪਰਾਲੀ ਨੂੰ ਅੱਗ ਲਗਾਉਣ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਐਸ.ਐਚ.ਓ. ਵਿਰੁੱਧ ਅਨੁਸ਼ਾਸਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
 
 ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਅੱਜ ਇੱਕ ਗੰਭੀਰ ਸਮੱਸਿਆ ਬਣ ਕੇ ਸਾਹਮਣੇ ਆ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਜਿਥੇ ਸਰਕਾਰ ਵੱਲੋਂ 80 ਫੀਸਦੀ ਤੱਕ ਦੀ ਸਬਸਿਡੀ ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੀ ਕਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਇਸ ਲਈ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਲਗਾਤਾਰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਨਜ਼ਰ ਰੱਖੀ ਜਾ ਰਹੀ ਹੈ।
 ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੇ 24 ਪਿੰਡਾਂ ਵਿੱਚ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਬਲਾਕ ਅਮਲੋਹ ਦਾ ਪਿੰਡ ਫ਼ਤਹਿਗੜ੍ਹ ਨਿਊਂਆਂ, ਘੁਟੀਂਡ, ਮਾਜਰਾ ਮੰਨਾ ਸਿੰਘ ਵਾਲਾ, ਰਾਈਏਵਾਲ, ਬਸੀ ਪਠਾਣਾ ਬਲਾਕ ਦਾ ਪਿੰਡ ਬਹਿਰਾਮਪੁਰ, ਭੁੱਚੀ, ਧੌਂਦਾ, ਗੋਪਾਲੋਂ, ਖੇੜੀ ਭਾਈ ਕੀ, ਕੋਟਲਾ, ਲੋਹਾਰੀ ਕਲਾਂ, ਫਿਰੋਜਪੁਰ, ਸਰਹਿੰਦ ਬਲਾਕ ਦਾ ਪਿੰਡ ਬੁਚੜੇ, ਫ਼ਤਹਿਗੜ੍ਹ ਸਾਹਿਬ, ਨੌਲੱਖਾ, ਸਾਨੀਪੁਰ, ਧਤੋਂਦਾ, ਖਮਾਣੋਂ ਬਲਾਕ ਦਾ ਪਿੰਡ ਬਾਠਾਂ ਖੁਰਦ, ਹਵਾਰਾ ਕਲਾਂ ਅਤੇ ਮਾਜਰੀ ਸ਼ਾਮਲ ਹਨ। 
 
 ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਮੂਹ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਆਪੋ ਆਪਣੇ ਇਲਾਕਿਆਂ ਦੇ ਪਿੰਡਾਂ ਵਿੱਚ ਦੌਰੇ ਕੀਤੇ ਜਾਣ ਅਤੇ ਇਸ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਪ੍ਰਦੂਸ਼ਣ ਦਾ ਖਾਤਮਾ ਕਰਨ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਜਮੀਨ ਵਿੱਚ ਹੀ ਵਾਹ ਦੇਣ ਅਤੇ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਦੀ ਜਰੂਰਤ ਹੈ ਤਾਂ ਉਹ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ, ਜੇਕਰ ਫਿਰ ਵੀ ਕੋਈ ਨਹੀਂ ਰੁਕਦਾ ਤਾਂ ਉਹਨਾਂ ਦਾ ਚਲਾਨ ਕੀਤਾ ਜਾਵੇ। 
 
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਗਰੇਵਾਲ,ਐਸ ਪੀ (ਹੈੱਡ.) ਸ੍ਰੀ ਰਮਿੰਦਰ ਸਿੰਘ, ਐਸ ਡੀ ਐਮ ਫ਼ਤਹਿਗੜ੍ਹ ਸਾਹਿਬ ਸ੍ਰੀ ਅਰਵਿੰਦ ਕੁਮਾਰ, ਐਸ ਡੀ ਐਮ ਅਮਲੋਹ ਸ੍ਰੀ ਗੁਰਵਿੰਦਰ ਸਿੰਘ ਜੋਹਲ, ਐਸ ਡੀ ਐਮ ਖਮਾਣੋਂ ਸ੍ਰੀ ਮਨਰੀਤ ਰਾਣਾ, ਡੀ ਐਸ ਪੀ ਸ੍ਰੀ ਰਾਜ ਕੁਮਾਰ, ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜਨੀਅਰ ਸਮੇਤ ਹੋਰ ਅਧਿਕਾਰੀ ਹਾਜਰ ਸਨ। 

Have something to say? Post your comment

 

More in Malwa

ਲੋੜ ਪੈਣ ‘ਤੇ ਕੀਤਾ ਜਾਵੇਗਾ ਜ਼ਿਲ੍ਹਾ ਪਟਿਆਲਾ ਵਿੱਚ ਬਲੈਕਆਊਟ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ : ਡਾ. ਬਲਬੀਰ ਸਿੰਘ

ਬਲੈਕਆਊਟ ਤੋਂ ਕੁਝ ਸਮਾਂ ਪਹਿਲਾ ਕਰਾਂਗੇ ਸੂਚਿਤ : ਡਿਪਟੀ ਕਮਿਸ਼ਨਰ  

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

ਰਾਸ਼ਨ ਦੀ ਘਾਟ ਬਾਰੇ ਅਫਵਾਹਾਂ ਅਧਾਰਹੀਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਵਿਰੁੱਧ ਸਖ਼ਤ ਹੁਕਮ ਜਾਰੀ ਕੀਤੇ

ਡਿਪਟੀ ਕਮਿਸ਼ਨਰ ਨੇ ਸਿਵਲ ਡਿਫੈਂਸ ਮੌਕ ਡ੍ਰਿਲ ਤੇ ਬਲੈਕ ਆਊਟ ਦੌਰਾਨ ਜ਼ਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ

ਗ੍ਰਿਫਤਾਰ ਕਿਸਾਨਾਂ ਨੂੰ ਜੇਲ੍ਹ ਚੋਂ ਕੀਤਾ ਰਿਹਾਅ 

ਦਾਮਨ ਬਾਜਵਾ ਨੇ ਭੰਡਾਰੇ ਚ ਭਰੀ ਹਾਜ਼ਰੀ