Wednesday, September 17, 2025

Malwa

ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

November 09, 2023 03:41 PM
SehajTimes

ਪਟਿਆਲਾ :- ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਦੋ ਰੋਜ਼ਾ ਓਪਨ ਯੁਵਕ ਮੇਲੇ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਪੰਜੀਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਡਾਇਰੈਕਟਰ ਦਿਲਬਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।

ਇਸ  ਪ੍ਰੋਗਰਾਮ ਵਿੱਚ ਲਗਭਗ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਹਸਤਾਖ਼ਰ ਮੁਹਿੰਮ ਨਾਲ ਕੀਤੀ ਗਈ। ਇਸ ਦੌਰਾਨ ਪ੍ਰੋ. ਸਵਿੰਦਰ ਸਿੰਘ ਰੇਖੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਬਾਰੇ ਦੱਸਦੇ ਹੋਏ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਨਿਰਪੱਖ ਹੋ ਕੇ ਇਸਤੇਮਾਲ ਕਰਨ ਦੀ ਸੌਂਹ ਚੁਕਾਈ। ਇਸ ਦੌਰਾਨ ਨੋਡਲ ਅਫ਼ਸਰ, ਸਵੀਪ 115-ਪਟਿਆਲਾ ਸ਼੍ਰੀ ਰੁਪਿੰਦਰ ਸਿੰਘ, ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਿਸ ਪੂਜਾ ਚਾਵਲਾ, ਸ਼੍ਰੀ ਮੋਹਿਤ ਕੌਸ਼ਲ ਨੇ ਜਾਣਕਾਰੀ ਦਿੱਤੀ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01-01-2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਮਿਤੀ 27-10-2023 ਤੋਂ 09-12-2023 ਦੌਰਾਨ ਹਰ ਯੋਗ ਵਿਅਕਤੀ, ਜਿਸ ਦੀ ਉਮਰ 01-01-2024 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰ ਕੇ ਜਾਂ ਆਨਲਾਈਨ https://voters.eci.gov.in/ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

ਨੌਜਵਾਨ ਵਿਦਿਆਰਥੀਆਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੋਈ, ਉਹ ਆਪਣਾ ਨਾਮ ਲਾਜ਼ਮੀ ਤੋਰ ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ। ਇਸ ਮੌਕੇ ਜ਼ਿਲ੍ਹਾ ਸਵੀਪ ਆਈਕਨ ਸ਼੍ਰੀ ਉਜਾਗਰ ਸਿੰਘ ਅੰਟਾਲ, ਪ੍ਰੋ. ਦੀਪਿਕਾ ਰਾਜਪਾਲ, ਪ੍ਰੋ. ਜਗਮੋਹਨ ਸ਼ਰਮਾ, ਡਾ.ਰਜੀਵ ਸ਼ਰਮਾ, ਪ੍ਰੋ. ਕੰਵਰ ਜਸਮਿੰਦਰ ਪਾਲ ਸਿੰਘ, ਪ੍ਰੋ. ਨਵਨੀਤ ਕੌਰ ਜੇਜੀ ਵਿਸ਼ੇਸ਼ ਤੋਰ ਤੇ ਹਾਜ਼ਰ ਆਏ। ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਪ੍ਰਣ ਕੀਤਾ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਗੇ।  

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ