Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਜ਼ਿਲ੍ਹਾ ਕਚਹਿਰੀਆਂ ’ਚ ਕੇਂਦਰੀ ਜੇਲ੍ਹ ਦੇ ਕੈਦੀਆਂ ਵੱਲੋਂ ਬਣਾਏ ਸਜਾਵਟੀ ਸਮਾਨ ਦੀ ਲਗਾਈ ਪ੍ਰਦਰਸ਼ਨੀ

November 09, 2023 03:54 PM
SehajTimes

ਪਟਿਆਲਾ :- ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਸਮੱਗਰ ਸਿੱਖਿਆ ਅਭਿਆਨ, ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ, ਸਰਕਾਰੀ ਪ੍ਰਾਇਮਰੀ ਸਕੂਲ ਸਨੌਰੀ ਗੇਟ, ਪਟਿਆਲਾ ਅਤੇ ਕੇਂਦਰੀ ਜੇਲ੍ਹ, ਪਟਿਆਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀ ਕੰਪਲੈਕਸ, ਪਟਿਆਲਾ ਵਿੱਚ ਇੱਕ ਪ੍ਰਦਰਸ਼ਨੀ-ਕਮ-ਸੇਲ ਦਾ ਆਯੋਜਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਜੱਜ ਸਾਹਿਬਾਨ, ਵਕੀਲ ਸਾਹਿਬਾਨ, ਅਦਾਲਤਾਂ ਦੇ ਸਟਾਫ਼ ਅਤੇ ਆਮ ਲੋਕਾਂ ਨੇ ਹੱਥਾਂ ਨਾਲ ਬਣੇ ਪੈੱਨ, ਲਿਫ਼ਾਫ਼ੇ ਕਾਰਡ, ਮੋਮਬੱਤੀਆਂ, ਦੀਵੇ, ਈਕੋ ਫਰੈਂਡਲੀ ਬੈਗ ਆਦਿ ਵੱਖ-ਵੱਖ ਵਸਤਾਂ ਦੀ ਖਰੀਦ ਕੀਤੀ।
     

ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮਹਿਲਾ ਜੇਲ੍ਹ ਕੈਦੀਆਂ ਕੇਂਦਰੀ ਜੇਲ੍ਹ, ਪਟਿਆਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਨੌਰੀ ਗੇਟ, ਪਟਿਆਲਾ ਦੇ ਵਿਸ਼ੇਸ਼ ਬੱਚਿਆਂ ਵੱਲੋਂ ਤਿਆਰ ਕੀਤੀਆਂ ਸਾਰੀਆਂ ਸਜਾਵਟੀ ਵਸਤੂਆਂ, ਪੈੱਨ, ਲਿਫ਼ਾਫ਼ੇ ਕਾਰਡ, ਮੋਮਬੱਤੀਆਂ, ਦੀਵੇ, ਈਕੋ-ਫਰੈਂਡਲੀ ਬੈਗ ਆਦਿ ਪ੍ਰਦਰਸ਼ਿਤ ਕੀਤੇ ਗਏ, ਜਿਨ੍ਹਾਂ ਦੀ ਲੋਕਾਂ ਵੱਲੋਂ ਪ੍ਰਸੰਸਾ ਕੀਤੀ ਗਈ। ਜੇਲ੍ਹ ਦੇ ਕੈਦੀਆਂ ਲਈ ਵੋਕੇਸ਼ਨਲ ਸਾਖਰਤਾ ਦੀ ਵਿਸ਼ੇਸ਼ ਮੁਹਿੰਮ ਦੌਰਾਨ ਆਯੋਜਿਤ ਟ੍ਰੇਨਿੰਗ ਪ੍ਰੋਗਰਾਮ ਵਿੱਚ ਜੇਲ ਦੇ ਕੈਦੀਆਂ ਵੱਲੋਂ ਇਹ ਸਾਰੀਆਂ ਚੀਜ਼ਾਂ ਬਣਾਈਆਂ ਗਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ 9 ਨਵੰਬਰ, 2023 ਨੂੰ ਕਾਨੂੰਨੀ ਸੇਵਾਵਾਂ ਦਿਵਸ ਮਨਾਉਣ ਦੇ ਮੌਕੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੱਘਰ ਸਾਹਿਬ, ਪਟਿਆਲਾ ਨੇ ਵਿੱਦਿਅਕ ਸੰਸਥਾ (ਸਕੂਲ ਪੱਧਰ) ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਪੰਜਾਬ ਰਾਜ ਵਿੱਚ ਸਰਵੋਤਮ ਲੀਗਲ ਏਡ ਕਲੀਨਿਕ ਅਵਾਰਡ ਜਿੱਤਿਆ ਹੈ।

Have something to say? Post your comment

 

More in Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ