Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਭੱਠਿਆਂ 'ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

November 09, 2023 06:26 PM
Daljinder Singh Pappi
ਸਮਾਣਾ/ਪਟਿਆਲਾ :-  ਪਰਾਲੀ ਦੇ ਬਾਇਓਮਾਸ ਪੈਲੇਟਸ ਇੱਟਾਂ ਦੇ ਭੱਠਿਆਂ 'ਚ ਕੋਲੇ ਦੇ ਨਾਲ ਬਾਲਣ ਵਜੋਂ ਵਰਤਣ ਨਾਲ ਜਿੱਥੇ ਪਰਾਲੀ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਭੱਠਿਆਂ ਦੀ ਲਾਗਤ ਵਿੱਚ ਵੀ ਕਮੀ ਆਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਮਾਣਾ-ਚੀਕਾ ਰੋਡ 'ਤੇ ਪਿੰਡ ਬਦਨਪੁਰ ਵਿਖੇ ਗੋਇਲ ਬ੍ਰਿਕਸ ਟ੍ਰੇਡਰਜ ਅਤੇ ਪਰਾਲੀ ਤੋਂ ਬਾਇਓਮਾਸ ਪੈਲੇਟਸ ਬਣਾਉਣ ਵਾਲੀ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ਼ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਵਾਤਾਵਰਣ ਦੀ ਸੰਭਾਲ ਲਈ ਇੱਟਾਂ ਦੇ ਭੱਠਿਆਂ ਵਿੱਚ ਕੋਲੇ ਦੇ ਨਾਲ 20 ਫੀਸਦੀ ਪਰਾਲੀ ਦੇ ਬਾਇਓਮਾਸ ਪੈਲੇਟਸ ਨੂੰ ਵਰਤਣਾ ਲਾਜਮੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੈਲੇਟਸ ਬਹੁਤ ਕਾਮਯਾਬ ਹਨ ਕਿਉਂਕਿ ਉਨ੍ਹਾਂ ਨੇ ਖ਼ੁਦ ਇਸ ਇੱਟਾਂ ਵਾਲੇ ਭੱਠੇ ਦਾ ਮੁਆਇਨਾ ਕੀਤਾ ਹੈ ਅਤੇ ਦੇਖਿਆ ਹੈ ਕਿ ਇਸ ਵਿੱਚ ਪੂਰੀ ਕਾਮਯਾਬੀ ਨਾਲ ਪਰਾਲੀ ਦੇ ਪੈਲੇਟਸ ਕੋਲੇ ਤੋਂ ਵੀ ਵਧੀਆ ਬਲਦੇ ਹਨ। ਇੱਥੇ ਬਣਦੀ ਇੱਟ ਦੀ ਗੁਣਵੱਤਾ ਵੀ ਬਹੁਤ ਵਧੀਆ ਹੈ।
 
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੈਲੇਟਸ ਦੀ ਕੀਮਤ 9 ਰੁਪਏ ਕੋਲੇ ਦੀ 15 ਰੁਪਏ ਦੇ ਨਾਲੋ ਬਹੁਤ ਘੱਟ ਪੈਂਦੀ ਹੈ ਅਤੇ ਇਹ ਵਾਤਾਵਰਣ ਪੱਖੀ ਵੀ ਹਨ, ਕਿਉਂਕਿ ਇਸ ਨਾਲ ਸਾਡੇ ਕਿਸਾਨਾਂ ਦੀ ਪਰਾਲੀ ਸਾਂਭਣ ਦੀ ਸਮੱਸਿਆ ਦਾ ਵੀ ਹੱਲ ਹੋ ਰਿਹਾ ਹੈ। ਉਨ੍ਹਾਂ ਸਮੂਹ ਭੱਠਾ ਮਾਲਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਜਰੂਰ ਬਦਨਪੁਰ ਦੇ ਇਸ ਮਾਡਲ ਇੱਟਾਂ ਦੇ ਭੱਠੇ ਦਾ ਦੌਰਾ ਕਰਕੇ ਪੈਲੇਟਸ ਬਾਲਣ ਦਾ ਜਾਇਜ਼ਾ ਲੈਣ ਅਤੇ ਆਪਣੇ ਭੱਠਿਆਂ ਵਿੱਚ ਇਸ ਨੂੰ ਵਰਤਣ। ਇਸ ਮੌਕੇ ਭੱਠਾ ਮਾਲਕ ਰਾਜੀਵ ਸ਼ੰਟੀ, ਮੁਨੀਸ਼ ਕੁਮਾਰ ਅਤੇ ਅਜੇ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਭੱਠੇ ਦੀ ਪੂਰੀ ਕਾਰਗੁਜ਼ਾਰੀ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰਾਜੈਕਟ ਪੂਰੀ ਸਫ਼ਲਤਾ ਪੂਰਵਕ ਚੱਲ ਰਿਹਾ ਹੈ ਅਤੇ ਪਰਾਲੀ ਦਾ ਪੱਕਾ ਹੱਲ ਹੋਣ ਦੇ ਨਾਲ-ਨਾਲ ਲਾਗਤ 'ਚ ਵੀ ਕਮੀ ਆਈ ਹੈ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ