Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ

November 10, 2023 12:19 PM
SehajTimes
 
ਚੰਡੀਗੜ੍ਹ :- ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ ਕਰਦਿਆਂ ਅਸੀਂ ਦਲੀਲ ਦਿੱਤੀ ਕਿ ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕਰਨ ਦੀ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀਆਂ ਦੇ ਮੁੱਦੇ ਬਾਰੇ ਅਸੀਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਤੋਂ ਇਲਾਵਾ ਝੋਨੇ ਦੀ ਬਜਾਇ ਹੋਰ ਫਸਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਸਮੱਸਿਆ ਦਾ ਹੱਲ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ। ਅਸੀਂ ਫਸਲੀ ਰਹਿੰਦ-ਖੂਹੰਦ ਦੀ ਖਰੀਦ ਅਤੇ ਵਰਤੋਂ ਦਾ ਸੁਝਾਅ ਵੀ ਦਿੱਤਾ ਹੈ।
 
ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਇੱਕੋ ਵਾਰ ਵਿੱਚ ਰੋਕਣਾ ਮੁਸ਼ਕਿਲ ਹੈ ਪਰ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਅਸੀਂ ਸੁਝਾਅ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2000 ਰੁਪਏ ਦਾ ਪ੍ਰੋਸਤਾਹਨ ਦੇ ਕੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ। ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੋਰ ਕਮੀ ਦੇਖਣ ਨੂੰ ਮਿਲੇਗੀ। ਪਿਛਲੇ ਸਾਲ ਪਰਾਲੀ ਸਾੜਨ ਦੇ 70 ਫੀਸਦੀ ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਇਹਨਾਂ ਵਿੱਚ ਕਮੀ ਲਿਆ ਕੇ 47 ਫੀਸਦੀ ਦਰ 'ਤੇ ਲਿਆਂਦਾ ਗਿਆ ਹੈ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ