Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ

November 10, 2023 12:29 PM
SehajTimes

ਪੰਜਾਬ ਸਰਕਾਰ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰੇਗੀ: ਸਿਹਤ ਮੰਤਰੀ

ਜੇਲ੍ਹਾਂ ਵਿੱਚ ਯੋਗਾ ਇੰਸਟਰੱਕਟਰ ਕੀਤੇ ਜਾਣਗੇ ਤਾਇਨਾਤ 

ਚੰਡੀਗੜ੍ਹ :-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਅੱਜ ਇੱਥੇ ਮਿਉਂਸਪਲ ਭਵਨ ਸੈਕਟਰ 35 ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀਆਂ ਚਾਰ ਜੇਲ੍ਹਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਸਕਰੀਨਿੰਗ, ਕਾਉਂਸਲਿੰਗ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਿਹਤ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਲਦ ਹੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ। ਵਰਲਡ ਹੈਲਥ ਪਾਰਟਨਰਸ ਦੇ ਸਹਿਯੋਗ ਨਾਲ ਇਨ੍ਹਾਂ ਕੇਂਦਰਾਂ ਵਿੱਚ ਕਾਉਂਸਲਰ ਭਰਤੀ ਕੀਤੇ ਗਏ ਹਨ, ਜੋ ਜੇਲ੍ਹ ਵਿੱਚ ਨਜ਼ਰਬੰਦ ਵਿਅਕਤੀਆਂ ਅਤੇ ਕੈਦੀਆਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਉਨ੍ਹਾਂ ਦੀ ਕਾਉਂਸਲਿੰਗ ਕਰਨਗੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਮਾਨਸਿਕ ਸਿਹਤ ਸੰਭਾਲ ਐਕਟ, 2017 ਨੂੰ ਲਾਗੂ ਕਰਨ ਸਬੰਧੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ, ਜਿਸ ਨਾਲ ਹਰ ਸੂਬਾ ਸਰਕਾਰ ਲਈ ਜੇਲ੍ਹਾਂ ਦੇ ਮੈਡੀਕਲ ਵਿੰਗ ਵਿੱਚ ਮਾਨਸਿਕ ਸਿਹਤ ਸਹੂਲਤ ਹੋਣੀ ਲਾਜ਼ਮੀ ਹੋ ਜਾਵੇਗੀ।

ਕੈਦੀਆਂ ਨੂੰ ਦਰਪੇਸ਼ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਕਿਹਾ ਕਿ ਖੁਦਕੁਸ਼ੀ ਕੈਦੀਆਂ ਦਰਮਿਆਨ ਮਾਨਸਿਕ ਰੋਗਾਂ ਦਾ ਮੁੱਖ ਕਾਰਨ ਹੈ। ਸੁਪਰੀਮ ਕੋਰਟ ਵੱਲੋਂ ਨਿਯੁਕਤ ਕਮੇਟੀ ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਦੱਸਿਆ ਹੈ ਕਿ ਭਾਰਤ ਵਿੱਚ ਕੈਦੀਆਂ ਵਿੱਚ ਗੈਰ-ਕੁਦਰਤੀ ਮੌਤਾਂ ਦਾ ਵੱਡਾ ਕਾਰਨ ਖੁਦਕੁਸ਼ੀ ਹੈ। ਕਮੇਟੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਹੋਈਆਂ 817 ਗੈਰ-ਕੁਦਰਤੀ ਮੌਤਾਂ ਵਿੱਚੋਂ 660 ਖੁਦਕੁਸ਼ੀਆਂ ਹਨ, ਜੋ ਕਿ ਕਾਫ਼ੀ ਚਿੰਤਾਜਨਕ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਵਿੱਚ ਮਾਨਸਿਕ ਸਿਹਤ ਸਮੱਸਿਆਵਾਂ ਨਾ ਸਿਰਫ਼ ਉਨ੍ਹਾਂ ਦੀ ਤੰਦਰੁਸਤੀ ਨੂੰ ਪ੍ਰਭਾਵਤ ਕਰਦੀਆਂ ਹਨ ਬਲਕਿ ਇਸ ਕਾਰਨ ਰੋਜ਼ਾਨਾ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ, ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ। ਇਸ ਉਪਰਾਲੇ ਨਾਲ ਜੇਲ੍ਹਾਂ ਵਿੱਚੋਂ ਹੁਣ ਚੰਗੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਕੈਦੀਆਂ ਨੂੰ ਸਿਖਲਾਈ ਦੇ ਕੇ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ 25000 ਕੈਦੀਆਂ ਵਿੱਚੋਂ 14000 ਕੈਦੀ ਐਨਡੀਪੀਐਸ ਐਕਟ ਤਹਿਤ ਸਜਾ ਭੁਗਤ ਰਹੇ ਹਨ। ਅਜਿਹੇ ਸਾਰੇ ਕੈਦੀ ਨਸ਼ਾ ਤਸਕਰ ਨਹੀਂ ਹਨ, ਸਗੋਂ ਨਸ਼ਿਆਂ ਦੀ ਆਦਤ ਕਾਰਨ ਜੇਲ੍ਹਾਂ ਵਿੱਚ ਬੰਦ ਹਨ। ਇਨ੍ਹਾਂ ਨਸ਼ੇ ਦੇ ਆਦੀਆਂ ਨੂੰ ਜੇਲ੍ਹਾਂ ਵਿੱਚ ਭੇਜਣ ਦੀ ਬਜਾਏ ਜੇਕਰ ਉਨ੍ਹਾਂ ਦੀ ਮਾਨਸਿਕ ਸਿਹਤ ਵਿੱਚ ਸੁਧਾਰ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾਵੇ ਤਾਂ ਜੇਲ੍ਹਾਂ ਵਿੱਚ ਬੋਝ ਕਾਫ਼ੀ ਹੱਦ ਤੱਕ ਘੱਟ ਹੋ ਸਕਦਾ ਹੈ। ਜੇਲ੍ਹਾਂ ਵਿੱਚ ਬੰਦ ਕੈਦੀ ਨਸ਼ੇ ਛੱਡਕੇ ਅਤੇ ਆਤਮ ਨਿਰਭਰ ਬਣ ਕੇ ਸਮਾਜ ਲਈ ਰੋਲ ਮਾਡਲ ਬਣਨਗੇ। ਇਸ ਮੌਕੇ ਸਕੱਤਰ ਜੇਲ੍ਹ ਸ੍ਰੀ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਡਾ. ਅਡੱਪਾ ਕਾਰਤਿਕ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਹਤਿੰਦਰ ਕੌਰ, ਵਰਲਡ ਹੈਲਥ ਪਾਰਟਨਰਸ ਦੇ ਕੰਟਰੀ ਡਾਇਰੈਕਟਰ ਡਾ. ਪ੍ਰਾਚੀ, ਆਈ.ਜੀ ਜੇਲ੍ਹ ਰੂਪ ਕੁਮਾਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਸਮੂਹ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ