Monday, November 03, 2025

Chandigarh

ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ

November 10, 2023 12:42 PM
SehajTimes
ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ - ਮੁੱਖ ਮੰਤਰੀ
 
ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਕੀਤਾ ਦਾਅਵਾ
 
ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰੜੀ ਨਿੰਦਾ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਮੀਡੀਆ ਸਾਹਮਣੇ ਵਾਹੋ-ਵਾਹੀ ਖੱਟਣ ਲਈ ਤੱਥਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ  ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ। ਹਲਫ਼ਨਾਮੇ ਦਾ ਹਵਾਲਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ 40 ਸਾਲਾਂ ਤੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਸੂਬੇ ਵਿੱਚ ਝੋਨੇ ਦੀ ਕਾਸ਼ਤ ਨੂੰ ਅਪਣਾਉਣ ਦਾ ਕਾਰਨ ਬਣਿਆ ਹੈ, ਜਿਸ ਸਦਕਾ ਘੱਟੋ-ਘੱਟ ਸਮਰਥਨ ਮੁੱਲ ਜ਼ਰੀਏ ਕਿਸਾਨਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਫ਼ਨਾਮੇ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਝੋਨੇ ਦੀ ਬਜਾਏ ਹੋਰਨਾਂ ਫ਼ਸਲਾਂ ਦੀ ਖੇਤੀ ਕਰਕੇ ਫ਼ਸਲੀ ਚੱਕਰ ਨੂੰ ਤੋੜਨ ਅਤੇ ਖੇਤੀ ਵਿਭਿੰਨਤਾ ਲਈ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਪ੍ਰੋਤਸਾਹਨ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਕਿਸਾਨਾਂ ਨੂੰ ਹੋਰ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਬੇਨਤੀ ਕੀਤੀ ਸੀ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਇੱਕ ਟਿਕਾਊ ਰਣਨੀਤੀ ਦੀ ਲੋੜ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਨੂੰ ਲਾਗੂ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਕਾਫੀ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਆਪਣੇ ਹਿੱਤਾਂ ਮੁਤਾਬਕ ਹਲਫ਼ਨਾਮੇ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਜੋ ਕਾਂਗਰਸੀ ਵਿਧਾਇਕ ਦੇ ਗੈਰ-ਸੰਜੀਦਾ ਰਵੱਈਏ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਬੱਸਾਂ ਦੇ ਅਦਾਰਿਆਂ ਲਈ ਪੱਤਰ ਲਿਖਣ ਅਤੇ ਸੁਪਰੀਮ ਕੋਰਟ ਵਿੱਚ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੱਤਰ ਲਿਖਣ ਵਿੱਚ ਬਹੁਤ ਜ਼ਿਆਦਾ ਅੰਤਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ।          

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ