Monday, April 29, 2024
BREAKING NEWS
ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ ਫਲਸਤੀਨੀ ਦੇ 900 ਵਿਦਿਆਰਥੀ ਗ੍ਰਿਫ਼ਤਾਰ

Chandigarh

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ 21 ਨਵੰਬਰ ਨੂੰ

November 15, 2023 10:49 AM
SehajTimes

ਚੰਡੀਗੜ੍ਹ  -: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ  15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।

ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ