Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ

November 15, 2023 12:57 PM
SehajTimes
ਚੰਡੀਗੜ੍ਹ : - ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ। 
 
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ 'ਦੂਰ ਦੇ ਸੁਪਨੇ' ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ। ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ