Tuesday, December 16, 2025

Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਨਵੰਬਰ ਤੋਂ 22 ਨਵੰਬਰ ਤੱਕ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਲਾਇਆ ਜਾਵੇਗਾ

November 15, 2023 02:30 PM
SehajTimes

ਐਸ.ਏ.ਐਸ ਨਗਰ :- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੈਂਟ, ਸਕਿਓਰਟੀ ਸਕਿਲਜ਼ ਕਾਊਂਸਿਲ ਇੰਡੀਆ ਲਿਮਿਟਿਡ (Security Skills Council India Ltd)  ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17/11/2023 ਤੋਂ 22/11/2023 ਜਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕੀ ਇਸ ਕੈਂਪ ਵਿੱਚ ਕੇਵਲ 21 ਤੋਂ 37 ਸਾਲ ਤੱਕ ਦੇ ਪੁਰਸ਼ ਉਮੀਦਵਾਰ ਜੋ 10ਵੀਂ ਪਾਸ ਹੋਣ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀਆਂ ਦਾ ਕੱਦ 168 ਸੈ.ਮੀ  ਅਤੇ ਭਾਰ 56-90 ਕਿਲੇ ਤੱਕ ਹੋਣ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਉਕਤ ਰਜਿਸਟ੍ਰੇਸ਼ਨ ਕੈਂਪ ਮਿਤੀ 17/11/2023 ਨੂੰ ਬਲਾਕ ਮਾਜਰੀ, ਮਿਤੀ 20/11/2023 ਨੂੰ ਬਲਾਕ ਖਰੜ, ਮਿਤੀ 21/11/2023 ਨੂੰ ਬਲਾਕ ਮੋਹਾਲੀ ਅਤੇ ਮਿਤੀ 22/11/2023 ਨੂੰ ਬਲਾਕ ਡੇਰਾਬੱਸੀ ਵਿਖੇ ਲਗਾਇਆ ਜਾਣਾ ਹੈ। ਟ੍ਰੇਨਿੰਗ ਸਫਲਤਾ-ਪੂਰਵਕ ਪੂਰੀ ਕਰਨ ਵਾਲੇ ਪ੍ਰਾਰਥੀਆਂ ਨੂੰ ਐੱਸ.ਏ.ਐੱਸ ਨਗਰ/ਚੰਡੀਗੜ੍ਹ ਵਿਖੇ 18-20 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਨੌਕਰੀ ਮੁਹੱਇਆ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਐੱਸ. ਏ. ਐੱਸ. ਨਗਰ (ਮੋਹਾਲੀ) ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਨਾਲ ਸਬੰਧਤ ਬਲਾਕ ਦੇ ਬੀ.ਡੀ.ਪੀ.ਓ ਦਫਤਰ ਵਿਖੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਪਹੁੰਚ ਕੇ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਐੱਸ.ਏ.ਐੱਸ ਨਗਰ ਨਾਲ ਤਾਲਮੇਲ ਕਰ ਸਕਦੇ ਹਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ