Monday, May 20, 2024

Malwa

ਵਿਸ਼ਵ ਸ਼ੂਗਰ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

November 15, 2023 02:35 PM
SehajTimes

ਫਤਿਹਗੜ੍ਹ ਸਾਹਿਬ :- ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਹਸਪਤਾਲ ਵਿਖੇ "ਵਿਸ਼ਵ ਸ਼ੂਗਰ ਦਿਵਸ" ਦੇ ਮੌਕੇ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜਿਸ ਘਰ ਵਿੱਚ ਪਹਿਲਾਂ ਤੋਂ ਹੀ ਸ਼ੂਗਰ ਦਾ ਕੋਈ ਮਰੀਜ਼ ਹੋਵੇ ,  ਮੋਟਾਪਾ, ਸਰੀਰਕ ਕੰਮ ਦੀ ਘਾਟ, ਸੰਤੁਲਤ ਭੋਜਨ ਨਾ ਲੈਣਾ ,ਸਿਗਰਟ ,ਤੰਬਾਕੂ ਦਾ ਸੇਵਨ ,ਮਾਨਸਿਕ ਤਨਾਅ ਆਦਿ ਸ਼ੂਗਰ ਦੇ ਕਾਰਨ ਹੁੰਦੇ ਹਨ। ਉਹਨਾਂ ਕਿਹਾ ਕਿ ਬਹੁਤ ਜਿਆਦਾ ਪਿਆਸ ਲੱਗਣਾ ,ਰਾਤ ਨੂੰ ਵਾਰ ਵਾਰ ਪਿਸ਼ਾਬ ਆਉਣਾ, ਹਰ ਵੇਲੇ ਥਕਾਵਟ ਮਹਿਸੂਸ ਹੋਣੀ ,ਨਜ਼ਰ ਦਾ ਘਟ ਜਾਣਾ ,ਜਖਮ ਭਰਨ ਵਿੱਚ ਜਿਆਦਾ ਸਮਾਂ ਲੱਗਣਾ, ਅਚਾਨਕ ਵਜਨ ਦਾ ਘਟਨਾ ਅਤੇ ਹੱਥਾਂ ਪੈਰਾਂ ਵਿੱਚ ਸੁੰਨਪਣ ਹੋਣਾ ਆਦਿ ਇਸ ਦੇ ਲੱਛਣ ਹੁੰਦੇ ਹਨ ਉਹਨਾਂ ਕਿਹਾ ਕਿ ਅਜਿਹੇ ਲੱਛਣ ਹੋਣ ਤੇ ਵਿਅਕਤੀ ਨੂੰ ਘਬਰਾਉਣ ਦੀ ਲੋੜ ਨਹੀਂ ਸਗੋਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਡਾਕਟਰ ਨੂੰ ਦਿਖਾ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਡਾਕਟਰ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਉਹਨਾਂ ਕਿਹਾ ਕਿ ਹਸਪਤਾਲਾਂ ਵਿੱਚ ਇਸ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਵੱਲੋਂ ਪਿੰਡ ਪੱਧਰ ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਕਰੀਨਿੰਗ ਕੈਂਪ ਲਗਾ ਕੇ ਰੋਗੀ ਦੀ ਪਹਿਚਾਣ ਕੀਤੀ ਜਾਂਦੀ ਹੈ ਅਤੇ ਉਸਦਾ ਮੁਫਤ ਇਲਾਜ ਸ਼ੁਰੂ ਕੀਤਾ ਜਾਂਦਾ ਹੈ। ਇਸ ਮੌਕੇ ਤੇ ਉਹਨਾਂ ਸੂਗਰ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਬੱਚਿਆਂ ਦੇ ਮਾਹਿਰ ਡਾ ਗੁਰਮਹਿੰਦਰ ਸਿੰਘ, ਡਾ ਸਤਵਿੰਦਰ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਿਲਾ ਬੀਸੀਸੀ ਕੁਆਰਡੀਨੇਟਰ ਅਮਰਜੀਤ ਸਿੰਘ, ਮਾਨਵ ਸ਼ਾਹ, ਮਨਵੀਰ ਸਿੰਘ ਅਤੇ ਆਮ ਲੋਕ ਹਾਜ਼ਰ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ