Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤੀਬਾੜੀ ਵਿਭਾਗ ਦੇ ਯਤਨਾਂ ਨੂੰ ਪਿਆ ਬੂਰ

November 15, 2023 02:44 PM
SehajTimes
ਐਸ.ਏ.ਐਸ.ਨਗਰ :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਯਤਨਾਂ ਸਦਕਾ ਸਾਲ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫਸਲ ਝੋਨੇ ਦਾ ਵਧੇਰੇ ਝਾੜ ਪ੍ਰਾਪਤ ਕੀਤਾ ਗਿਆ ਹੈ, ਜਿਸ ਸਦਕਾ ਉਹਨਾਂ ਦੇ ਵਿਹੜੇ ਖੁਸ਼ੀਆਂ ਤੇ ਰੌਣਕਾਂ ਪਰਤ ਆਈਆਂ ਹਨ। ਇਸ ਬਾਬਤ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ.ਨਗਰ, ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜੁਲਾਈ ਮਹੀਨੇ ਵਿੱਚ ਹੋਈਆਂ ਭਾਰੀ ਬਾਰਿਸ਼ਾਂ ਅਤੇ ਹੜ੍ਹਾਂ ਦੇ ਕਾਰਨ ਨੁਕਸਾਨੇ ਰਕਬੇ ਲਈ ਝੋਨੇ ਦੀ ਪਨੀਰੀ ਅਤੇ ਹੋਰ ਇਨਪੁਟਸ ਦਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਗਿਆ, ਜਿਸ ਦੇ ਸਿੱਟੇ ਵਜੋਂ ਮੰਡੀਆਂ ਵਿੱਚ ਇਸ ਵਾਰ ਝੋਨੇ ਦੀ ਫਸਲ ਦਾ ਚੰਗਾ ਝਾੜ ਹੋਇਆ ਹੈ। ਹੁਣ ਤੱਕ ਪ੍ਰਾਪਤ ਅੰਕੜਿਆਂ ਅਨੁਸਾਰ ਮੰਡੀਆਂ ਵਿਚ ਝੋਨੇ ਦੀ ਆਮਦ ਵਿੱਚ ਪਿਛਲੇ ਸਾਲ ਨਾਲੋਂ  20.7 ਫ਼ੀਸਦ ਵਾਧਾ ਹੋਇਆ ਹੈ।
 
 

ਹੜ੍ਹਾਂ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਉਪਰਾਲਿਆਂ ਅਤੇ ਕਿਸਾਨਾਂ ਦੀ ਮਿਹਨਤ ਸਦਕਾ ਝੋਨੇ ਦਾ ਝਾੜ 6619 ਕਿਲੋ ਪ੍ਰਤੀ ਹੈਕਟੇਅਰ ਰਿਹਾ, ਜੋ ਕਿ ਪਿਛਲੇ ਸਾਲ 4752 ਕਿਲੋ ਪ੍ਰਤੀ ਹੈਕਟੇਅਰ ਸੀ। ਸਾਲ 2023 ਦੌਰਾਨ ਲਗਭਗ 3500 ਹੈਕਟੇਅਰ ਰਕਬੇ 'ਤੇ ਮੱਕੀ ਦੀ ਫਸਲ ਦੀ ਬਿਜਾਈ ਕੀਤੀ, ਜਿਸ ਦਾ ਝਾੜ 5374 ਕਿਲੋ ਪ੍ਰਤੀ ਹੈਕਟੇਅਰ ਰਿਹਾ ਹੈ, ਜੋ ਪਿਛਲੇ ਸਾਲ 4026 ਕਿਲੋ ਪ੍ਰਤੀ ਹੈਕਟੇਅਰ ਸੀ। ਮੱਕੀ ਦੀ ਫਸਲ ਦਾ ਝਾੜ 1348 ਕਿਲੋ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਵਧਿਆ ਹੈ।
 


ਖੇਤੀਬਾੜੀ ਵਿਭਾਗ ਦੁਆਰਾ ਲਗਾਏ ਕੈਂਪਾਂ ਅਤੇ ਕਿਸਾਨ ਗੋਸ਼ਟੀਆਂ ਰਾਹੀਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਗਿਆ ਸੀ। ਇਸ ਸਦਕਾ ਕਿਸਾਨਾਂ ਵੱਲੋਂ ਭਰਪੂਰ ਸਹਿਯੋਗ ਦਿੰਦਿਆਂ ਲਗਭਗ 70 ਫ਼ੀਸਦ ਰਕਬਾ ਘੱਟ ਸਮਾਂ ਲੈਣ ਵਾਲੀ ਪੀ.ਆਰ.126 ਕਿਸਮ ਹੇਠ ਬੀਜਿਆ ਗਿਆ। ਫ਼ਸਲੀ ਵਿਭਿੰਨਤਾ ਅਧੀਨ ਮੱਕੀ ਅਤੇ ਗੰਨੇ ਵਰਗੀਆਂ ਫ਼ਸਲਾਂ ਹੇਠ ਕਾਸ਼ਤ ਅਧੀਨ ਲਿਆਉਣ ਲਈ ਵੀ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਗਿਆ ਅਤੇ ਵਿਭਾਗ ਵੱਲੋਂ ਮੱਕੀ ਦੀ ਕਿਸਮ ਪੀਏਸੀ 751 ਅਤੇ ਪੀਏਸੀ 9293 ਦਾ ਬੀਜ  ਉਪਦਾਨ ਤੇ ਕਿਸਾਨਾਂ ਨੂੰ ਦਿੱਤਾ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਦੀ ਬਿਹਤਰੀ ਲਈ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਸਹਿਯੋਗ ਦਿੰਦਿਆਂ ਪਰਾਲੀ ਨੂੰ ਅੱਗ ਲਾਉਣ ਦੀ ਰੀਤ ਬਿਲਕੁਲ ਬੰਦ ਕੀਤੀ ਜਾਵੇ। ਇਸ ਨਾਲ ਜਿੱਥੇ ਪ੍ਰਦੂਸ਼ਣ ਤੋਂ ਬਚਾਅ ਹੋਵੇਗਾ, ਉੱਥੇ ਜ਼ਮੀਨ ਦੀ ਸਿਹਤ ਸੁਧਾਰਨ ਨਾਲ ਫਸਲਾਂ ਦਾ ਝਾੜ ਹੋਰ ਵੀ ਵਧੇਗਾ।
 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ