Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ

November 15, 2023 05:36 PM
SehajTimes

ਪਟਿਆਲਾ :- ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਜਿਨ੍ਹਾਂ ਉਮੀਦਵਾਰਾਂ ਪਾਸ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਇਸ ਵਿਭਾਗ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ ਮਿਤੀ 10.12.2023 (ਦਿਨ ਐਤਵਾਰ) ਨੂੰ ਲਈ ਜਾਵੇਗੀ। ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 06.12.2023 ਹੋਵੇਗੀ। ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ। ਇਸ ਪ੍ਰੀਖਿਆ ਦੀ ਫੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ।
  ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੁਏਸ਼ਨ ਦੇ ਅਸਲ ਸਰਟੀਫਿਕੇਟ, ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30x25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 30/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ  ਇੱਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫੋਟੋਆਂ ਗਜ਼ਟਿਡ ਅਫਸਰ ਵੱਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ।
ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ