Sunday, April 28, 2024
BREAKING NEWS
ਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲSRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

Chandigarh

ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ

November 15, 2023 06:15 PM
SehajTimes

ਐਸ.ਏ.ਐਸ ਨਗਰ :- ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
 ਇਹ ਜਾਣਕਾਰੀ ਦਿੰਦਿਆਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਜੀਤ ਰਾਮ ਸਮੇਤ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸੋਹਾਣਾ ਟੋਭੇ ਵਾਲੀ ਸਾਈਡ ਤੋਂ ਇੱਕ ਮੋਟਰ ਸਾਈਕਲ ਮਾਰਕਾ ਡਿਸਕਵਰ ਰੰਗ ਕਾਲਾ ਤੇ ਸਵਾਰ 2 ਮੋਨੇ ਨੌਜਵਾਨ ਜਿਨ੍ਹਾ ਦੇ ਵਿੱਚਕਾਰ ਇਕ ਥੈਲਾ ਪਲਾਸਟਿਕ ਵਜਨਦਾਰ ਰੱਖਿਆ ਹੋਇਆ ਸੀ, ਆਉਦੇ ਦਿਖਾਈ ਦਿਤੇ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਘਬਰਾ ਕੇ ਥੈਲਾ ਪਲਾਸਟਿਕ ਥੱਲੇ ਸੁੱਟ ਕੇ ਮੋਟਰਸਾਈਕਲ ਭੱਜਾਉਣ ਲਗੇ। ਜਿੰਨ੍ਹਾ ਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਮੋਟਰ ਸਾਈਕਲ ਚਾਲਕ ਨੇ ਆਪਣਾ ਨਾਮ ਭੂਰਾ ਪੁੱਤਰ ਗਰੀਬਦਾਸ ਵਾਸੀ ਪਿੰਡ ਮਾਨਸੀ ਨਗਰਾ, ਥਾਣਾ ਕੰਪਨੀ ਬਾਗ, ਜਿਲ੍ਹਾ ਅਲੀਗੜ੍ਹ, ਯੂ.ਪੀ ਹਾਲ ਕਿਰਾਏਦਾਰ ਨੇੜੇ ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ ਜਿਲ੍ਹਾ ਐਸ.ਏ.ਐਸ.ਨਗਰ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸੂਰਜ ਭਾਰਤੀ ਪੁੱਤਰ ਮਹੇਸ਼ ਚੰਦਰਾ ਵਾਸੀ ਕਮਾਲਪੁਰ, ਥਾਣਾ ਕੁਆਰਸੀ, ਜਿਲ੍ਹਾ ਅਲੀਗੜ੍ਹ, ਯੂ.ਪੀ. ਹਾਲ ਕਿਰਾਏਦਾਰ ਨੇੜੇ  ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ ਜਿਲ੍ਹਾ ਐਸ.ਏ.ਐਸ.ਨਗਰ ਦਸਿਆ। ਜਿਨ੍ਹਾ ਵੱਲੋ ਥੱਲੇ ਸੁਟੇ ਥੈਲਾ ਪਲਾਸਟਿਕ ਦੀ ਤਲਾਸ਼ੀ ਕਰਨ ਤੇ ਥੈਲਾ ਵਿਚੋ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਬ੍ਰਾਮਦ ਹੋਈ। ਜਿਨ੍ਹਾ ਖਿਲਾਫ ਮੁਕੱਦਮਾ ਨੰਬਰ 446 ਮਿਤੀ 14-11-2023 ਅ/ਧ 15,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਸੋਹਾਣਾ ਮੋਹਾਲੀ ਦਰਜ ਕਰਾਇਆ ਗਿਆ ਹੈ। ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹਨ ।ਦੋਸ਼ੀਆ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿੱਚ ਇਨ੍ਹਾ ਨਾਲ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ ।

ਤਫਤੀਸ਼ੀ ਅਫਸਰ :- ਏ.ਐਸ.ਆਈ ਜੀਤ ਰਾਮ 213/ਫਗਸ
ਮੋਬਾਇਲ ਨੰਬਰ   :- 8427690035
ਬ੍ਰਾਮਦਗੀ        :- 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ

Have something to say? Post your comment

 

More in Chandigarh

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਜ਼ਿਲ੍ਹਾ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ

ਪੰਜਾਬ ਪੁਲਿਸ ਨੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਅਤੇ ਸਟੋਨ ਕਰੱਸ਼ਰਾਂ/ਸਕਰੀਨਿੰਗ ਪਲਾਂਟਾਂ ਦੀ ਚੈਕਿੰਗ

ਮੋਹਾਲੀ ਜ਼ਿਲ੍ਹੇ ’ਚ 30 ਮਈ ਤੋਂ 1 ਜੂਨ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਰਹੇਗਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦ ਅਤੇ ਬੀਜ ਵਿਕਰੀ ਦੀਆਂ ਦੁਕਾਨਾਂ ਦੀ ਚੈਕਿੰਗ

ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ : ਅਨੁਰਾਗ ਵਰਮਾ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ