Monday, June 16, 2025

Malwa

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸਨੌਰ ਵਿਖੇ ਕੇਬਲ ਉਪਰੇਟਰਾਂ ਦੇ ਮਾਮਲੇ 'ਚ ਵਿਧਾਇਕ ਪਠਾਣਮਾਜਰਾ ਉਪਰ ਲਗਾਏ ਦੋਸ਼ਾਂ ਦੀ ਨਿੰਦਾ

November 15, 2023 07:39 PM
Daljinder Singh Pappi
ਪਟਿਆਲਾ :- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਸਨੌਰ ਵਿੱਚ ਇੱਕ ਕੇਬਲ ਕੰਪਨੀ ਦੇ ਉਪਰੇਟਰਾਂ ਵੱਲੋਂ ਦੂਸਰੀ ਕੇਬਲ ਕੰਪਨੀ ਦੇ ਨਾਲ ਜੁੜਨ ਦੇ ਮੁੱਦੇ 'ਤੇ ਹਲਕਾ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਹੈ।
ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਅੱਜ ਇੱਥੇ ਕਿਹਾ ਕਿ ਹਲਕਾ ਸਨੌਰ ਦੇ ਕੇਬਲ ਉਪਰੇਟਰਾਂ ਵੱਲੋਂ ਕਿਸੇ ਇੱਕ ਕੰਪਨੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਇਸ ਨੂੰ ਛੱਡਕੇ ਦੂਜੀ ਕੰਪਨੀ ਨਾਲ ਜੁੜਨ ਦਾ ਮਾਮਲਾ ਉਨ੍ਹਾਂ ਦਾ ਆਪਣਾ ਤੇ ਨਿੱਜੀ ਮਸਲਾ ਹੋ ਸਕਦਾ ਹੈ, ਇਸ ਵਿੱਚ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਕੋਈ ਭੂਮਿਕਾ ਨਹੀਂ ਹੈ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਸੁਣਿਆ ਹੈ, ਕਿ ਕੇਬਲ ਉਪਰੇਟਰ ਇਹ ਕਹਿ ਰਹੇ ਹਨ, ਉਨ੍ਹਾਂ ਨੂੰ ਨਵੀਂ ਕੰਪਨੀ ਬਹੁਤ ਹੀ ਘੱਟ ਰੇਟ ਉਪਰ ਕੇਬਲ ਸਹੂਲਤ ਮੁਹੱਈਆ ਕਰਵਾ ਰਹੀ ਹੈ ਅਤੇ ਉਹ ਆਪਣੀ ਮਰਜ਼ੀ ਨਾਲ ਹੀ ਨਵੀਂ ਕੰਪਨੀ ਨਾਲ ਜੁੜ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੀਡੀਓ ਕਲਿਪ ਵਿੱਚ ਉਪਰੇਟਰ ਵਿਧਾਇਕ ਦਾ ਕੋਈ ਨਾਮ ਨਹੀਂ ਲੈ ਰਹੇ, ਇਸ ਲਈ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਧੱਕੇਸ਼ਾਹੀ ਦੇ ਦੋਸ਼ ਲਗਾਉਣੇ ਬਹੁਤ ਹੀ ਘਟੀਆ ਰਾਜਨੀਤੀ ਦਾ ਹਿੱਸਾ ਹੈ, ਇਸ ਲਈ ਵਿਰੋਧੀਆਂ ਦੀਆਂ ਅਜਿਹੀਆਂ ਹੋਛੀਆਂ ਤੇ ਝੂਠੀਆਂ ਗੱਲਾਂ ਉਪਰ ਵਿਸ਼ਵਾਸ਼ ਨਾ ਕੀਤਾ ਜਾਵੇ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ