Tuesday, September 02, 2025

Doaba

ਪਰਾਲੀ ਸਾੜਨ ਦੇ ਮਾਮਲੇ: ਪੰਜਾਬ 'ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

November 15, 2023 08:25 PM
SehajTimes
ਹੁਸ਼ਿਆਰਪੁਰ : ਪਰਾਲੀ ਸਾੜਨ 'ਤੇ ਪੂਰੀ ਮੁਕੰਮਲ ਰੋਕ ਲਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਹਿੱਤ ਸਪੈਸ਼ਲ ਡਾਇਰੈਕਟ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਪਰਾਲੀ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।
 
 
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਦੱਸਣ ਕਿ ਇਹ ਕਾਨੂੰਨ ਦੀ ਉਲੰਘਣਾ ਵੀ ਹੈ ਜਿਸ ਲਈ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ।
 
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਦੌਰੇ ‘ਤੇ ਸਨ, ਨੇ ਕਿਹਾ ਕਿ ਸਾਰੇ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਕਿਹਾ ਗਿਆ ਹੈ ਕਿ ਉਹ ਲੋਕਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਨ ਕਿਉਂਕਿ ਪਰਾਲੀ ਸਾੜਨਾ ਸਿਰਫ ਸ਼ਹਿਰੀ ਲੋਕਾਂ ਲਈ ਹੀ ਨਹੀਂ ਬਲਕਿ ਹਰੇਕ ਵਿਅਕਤੀ ਲਈ ਇੱਕ ਵੱਡੀ ਸਮੱਸਿਆ ਬਣ ਗਿਆ ਹੈ। ]
 
 
ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਐਸ.ਬੀ.ਐਸ.ਨਗਰ ਦੇ ਸਾਰੇ ਗਜ਼ਟਿਡ ਰੈਂਕ ਦੇ ਅਫਸਰਾਂ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਦੀ ਮੀਟਿੰਗ ਵੀ ਬੁਲਾਈ ਤਾਂ ਜੋ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ।
ਸਪੈਸ਼ਲ ਡੀਜੀਪੀ ਨੇ ਕਿਸਾਨਾਂ ਨੂੰ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ, ਕਿਉਂਕਿ ਇਸ ਨਾਲ ਨਾ ਸਿਰਫ਼ ਵਾਤਾਵਰਨ ਖ਼ਰਾਬ ਹੁੰਦਾ ਹੈ ਸਗੋਂ ਬੱਚਿਆਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ।
 
ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤੇ ਉਸਦੇ ਅਧਿਕਾਰ ਖੇਤਰ ਦੇ ਹਿਸਾਬ ਨਾਲ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਵਾਧੂ ਪੈਟਰੋਲਿੰਗ ਪਾਰਟੀਆਂ ਸਰਗਰਮ ਹਨ ਅਤੇ ਉੱਡਣ ਦਸਤੇ ਵੀ ਪਰਾਲੀ ਸਾੜਨ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 
 
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ, ਨੇ 18 ਨਵੰਬਰ ਨੂੰ ਹੋਣ ਵਾਲੀ ਰੈਲੀ ਦੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

Have something to say? Post your comment

 

More in Doaba

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਫਰੈਸ਼ਰ ਅਤੇ ਫੇਅਰਵੈਲ ਪਾਰਟੀ ਆਗਾਜ਼ 2025 ਦਾ ਆਯੋਜਨ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਸਰਵ ਮਨੁੱਖਤਾ ਸਰਵ ਪਰਮਾਤਮਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ ਭਰ ਵਿੱਚ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ

ਢਾਹਾਂ ਕਲੇਰਾਂ ਹਸਪਤਾਲ ਵਿਖੇ ਗੁਰਦਿਆਂ ਦੀਆਂ ਬਿਮਾਰੀਆਂ, ਪੱਥਰੀਆਂ ਤੇ ਪਿਸ਼ਾਬ ਦੇ ਰੋਗਾਂ ਦਾ 15 ਦਿਨਾਂ ਫਰੀ ਚੈੱਕਅੱਪ ਕੈਂਪ 1 ਸਤੰਬਰ ਤੋਂ

ਕੇਂਦਰੀ ਤੇ ਸੂਬਾ ਸਰਕਾਰਾਂ ਖੇਡ ਰਹੀਆਂ ਸਿਆਸੀ ਨੂਰਾ ਕੁਸ਼ਤੀ : ਗਿਆਨੀ ਹਰਪ੍ਰੀਤ ਸਿੰਘ

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਅਵਾਰਾ ਕੁੱਤਿਆਂ ਤੋ ਡਰਦੇ ਕਈ ਲੋਕ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਵੀ ਕਤਰਾਉਂਦੇ ਹਨ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਪਹੁੰਚੇ ਸਰਹੱਦੀ ਪਿੰਡਾਂ ਦੇ ਦੌਰੇ ਤੇ

ਸ਼ੇਅਰ ਬਜਾਰ ’ਚ ਲੰਬੇ ਨਿਵੇਸ਼ ਅਤੇ ਅਨੁਸ਼ਾਸ਼ਨ ਨਾਲ ਪੈਸਾ ਕਮਾਇਆ ਜਾ ਸਕਦਾ : ਸੱਚਦੇਵਾ