Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ

November 16, 2023 12:11 PM
SehajTimes

 

ਫ਼ਤਹਿਗੜ੍ਹ ਸਾਹਿਬ :- ਸਿਹਤ ਵਿਭਾਗ ਵੱਲੋਂ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਵਰਗੀ ਘਾਤਕ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ 10 ਦਸੰਬਰ ਤੋਂ 12 ਦਸੰਬਰ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ, ਜਿਸ ਅਧੀਨ ਜ਼ਿਲ੍ਹੇ ਦੇ 54038 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਅਧੀਨ 368 ਬੂਥ ਲਗਾਏ ਜਾਣਗੇ ਅਤੇ ਸਿਹਤ ਵਿਭਾਗ ਦੀਆਂ 577 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾਉਂਣਗੀਆਂ। ਇਸ ਤੋਂ ਇਲਾਵਾ 30 ਮੋਬਾਇਲ ਟੀਮਾਂ ਤੇ 83 ਸੁਪਰਵਾਈਜ਼ਰ ਵੀ ਇਸ ਮੁਹਿੰਮ ਅਧੀਨ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ 02 ਲੱਖ 23 ਹਜ਼ਾਰ 163 ਵਿਅਕਤੀਆਂ ਨੇ ਇਲਾਜ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 36211 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ ਅਤੇ ਕਲੀਨਿਕਾਂ ਦੀ ਸਾਫ ਸਫਾਈ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਫਲਤਾ ਨਾਲ ਅੱਗੇ ਵੱਧਦੇ ਜਾਣ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਯੂ.ਵਿਨ ਪੋਰਟਲ ਬਣਾਇਆ ਗਿਆ ਹੈ ਜਿਸ ਦਾ ਮਕਸਦ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਟੀਕਾਕਰਨ ਦੀ ਪਹਿਲੀ ਡੋਜ ਤੋਂ ਲੈ ਕੇ ਆਖਰੀ ਡੋਜ਼ ਤੱਕ ਦਾ ਰਿਕਾਰਡ ਆਨ ਲਾਈਨ ਰੱਖਿਆ ਜਾਵੇਗਾ । ਇਸ ਪੋਰਟਲ ਤੇ ਆਈ.ਡੀ. ਬਣਾ ਕੇ ਗਰਭਵਤੀ ਔਰਤਾਂ ਅਤੇ ਬੱਚੇ ਸੂਬੇ ਦੇ ਕਿਸੇ ਵੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣਾ ਟੀਕਾਕਰਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਤੇ ਆਈ.ਡੀ. ਬਣਾ ਕੇ ਵਿਅਕਤੀ ਦਾ ਸਮੁੱਚਾ ਰਿਕਾਰਡ ਆਨ ਲਾਈਨ ਸੁਰੱਖਿਅਤ ਰਹੇਗਾ ਅਤੇ ਡਾਕਟਰਾਂ ਨੁੰ ਇਲਾਜ ਕਰਨ ਵਿੱਚ ਵੀ ਕਾਫੀ ਰਾਹਤ ਮਿਲੇਗੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਯੂ.ਵਿਨ ਪੋਰਟਲ ਤੇ ਵੱਧ ਤੋਂ ਵੱਧ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਆਈ.ਡੀ. ਬਣਾਈ ਜਾਵੇ ਤਾਂ ਜੋ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ ਜ਼ਿਲ੍ਹੇ ਦੇ 36654 ਸਿਹਤ ਬੀਮਾ ਕਾਰਡ ਧਾਰਕਾਂ ਨੂੰ 17 ਕਰੋੜ 37 ਲੱਖ 01 ਹਜ਼ਾਰ 10 ਰੁਪਏ ਦੀ ਸਹਾਇਤਾ ਦਿੱਤੀ ਗਈ ਅਤੇ ਇਸ ਸਕੀਮ ਅਧੀਨ ਜ਼ਿਲ੍ਹੇ ਵਿੱਚ 85426 ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੀਮ ਅਧੀਨ 206863 ਕਾਰਡ ਧਾਰਕਾਂ ਨੂੰ ਸਕੀਮ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਸਰਕਾਰੀ ਸਿਹਤ ਸੰਸਥਾ ਵਿੱਚ ਜਣੇਪੇ ਦੀ ਦਰ ਵਧਾਉਣ ਤੇ ਵੀ ਜੋਰ ਦਿੱਤਾ । ਮੀਟਿੰਗ ਵਿੱਚ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਹਿਤੇਨ ਕਪਿਲਾ, ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ, ਜਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲਾ ਸਿਹਤ ਅਫਸਰ ਡਾ ਨਵਜੋਤ ਕੌਰ , ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਡੀਪੀਐਮ ਕਸੀਤਿਜ ਸੀਮਾ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ, ਫੂਡ ਸੇਫਟੀ ਅਫਸਰ ਮਹਿਕ ਸੈਣੀ, ਕਨਵਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਗੁਰਮੀਤ ਸਿੰਘ ਤੋਂ ਇਲਾਵਾ ਸਮੂਹ ਐਸ.ਐਮ.ਓਜ਼, ਜ਼ਿਲ੍ਹਾ ਸਿਹਤ ਸੋਸਾਇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਹਾਜਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ