Monday, June 16, 2025

Chandigarh

ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

November 16, 2023 12:48 PM
SehajTimes
ਚੰਡੀਗੜ੍ਹ :- ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ।
 
 
ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36,000 ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। 
 
 
 
ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।
 
 
 
ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ