Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਵੱਲੋਂ ਸੜਕਾਂ ਦੀ ਮੁਰੰਮਤ ਲਈ 60 ਲੱਖ ਰੁਪਏ ਦੇ ਫੰਡ ਮਨਜ਼ੂਰ

November 16, 2023 01:55 PM
SehajTimes

ਐਸ.ਏ.ਐਸ.ਨਗਰ :- ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਡੇਰਾਬੱਸੀ ਦੇ ਮੁਬਾਰਕਪੁਰ ਰੇਲਵੇ ਅੰਡਰ ਬ੍ਰਿਜ ਦੀ ਮੁਰੰਮਤ ਲਈ 60 ਲੱਖ ਰੁਪਏ ਦੇ ਫੰਡ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਇਹ ਰਸਤਾ ਨੁਕਸਾਨਿਆ ਗਿਆ ਸੀ ਅਤੇ ਰੇਲਵੇ ਅੰਡਰ ਬ੍ਰਿਜ ਨੂੰ ਰੇਲਵੇ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ ਸੌਂਪ ਦਿੱਤਾ ਗਿਆ ਸੀ, ਇਸ ਲਈ ਰੱਖ-ਰਖਾਅ ਦਾ ਕੰਮ ਲੋਕ ਨਿਰਮਾਣ ਵਿਭਾਗ ਵੱਲੋਂ ਕੀਤਾ ਜਾਣਾ ਹੈ। ਇਸ ਲਈ ਲੋਕ ਨਿਰਮਾਣ ਵਿਭਾਗ ਵੱਲੋਂ 1.20 ਕਰੋੜ ਰੁਪਏ ਦਾ ਅਨੁਮਾਨ ਤਿਆਰ ਕੀਤਾ ਗਿਆ ਹੈ।  ਕੁੱਲ ਰਕਮ ਵਿੱਚੋਂ ਅੱਧਾ ਹਿੱਸਾ ਲੋਕ ਨਿਰਮਾਣ ਵਿਭਾਗ ਵੱਲੋਂ ਸਹਿਣ ਕੀਤਾ ਜਾਣਾ ਹੈ ਜਦਕਿ ਬਾਕੀ ਹਿੱਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ। ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਆਪਣੇ ਹਿੱਸੇ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਸਬੰਧ ਵਿੱਚ ਜਲਦੀ ਤੋਂ ਜਲਦੀ ਟੈਂਡਰ ਜਾਰੀ ਕਰਨ ਲਈ ਬਾਕੀ ਰਕਮ ਜਾਰੀ ਕਰਨ ਲਈ ਪੀ ਡਬਲਯੂ ਡੀ ਮੁੱਖ ਦਫ਼ਤਰ ਨੂੰ ਸੂਚਨਾ ਭੇਜ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਵੱਲੋਂ ਘੱਗਰ ਅਤੇ ਟਾਂਗਰੀ ਦੇ ਕੰਢਿਆਂ 'ਤੇ 12000 ਬਾਂਸ ਦੇ ਬੂਟੇ ਲਗਾਉਣ ਦੀ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਤਾਂ ਜੋ ਦੋਵਾਂ ਨਦੀਆਂ ਦੇ ਕੰਢਿਆਂ ਦੀ ਮਿੱਟੀ ਨੂੰ ਮਜ਼ਬੂਤ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਬਾਂਸ ਦੇ ਰੁੱਖ ਮਿੱਟੀ ਨੂੰ ਖੁਰਨ ਤੋਂ ਬਚਾਅ ਦਾ ਕੰਮ ਕਰਨਗੇ।

ਇਸੇ ਤਰ੍ਹਾਂ ਫਾਊਂਡੇਸ਼ਨ ਨੇ ਡੇਰਾਬੱਸੀ ਬਲਾਕ ਦੇ 11 ਪਿੰਡਾਂ ਨੂੰ ਜਿੰਮ ਕਿੱਟਾਂ/ਸਾਮਾਨ ਮੁਹੱਈਆ ਕਰਵਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ ਗਿਆ ਹੈ, ਉਨ੍ਹਾਂ ਪਿੰਡਾਂ ਦੀ ਇਸ ਲਈ ਚੋਣ ਕੀਤੀ ਗਈ ਹੈ, ਜਿਸ ਨਾਲ ਹੋਰਨਾਂ ਪਿੰਡਾਂ ਨੂੰ ਵੀ ਨਸ਼ਾ ਮੁਕਤ ਪਿੰਡਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਹਰੇਕ ਪਿੰਡ ਨੂੰ 2.5 ਲੱਖ ਰੁਪਏ ਅਤੇ ਇਸ ਤਰ੍ਹਾਂ ਕੁੱਲ 27.5 ਲੱਖ ਰੁਪਏ ਦੀਆਂ ਜਿੰਮ ਕਿੱਟ/ਸਾਮਾਨ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹਾਂ ਦੌਰਾਨ ਸਪਲਾਈ ਬੰਦ ਕਰ ਦੇਣ ਵਾਲੀਆਂ ਤਿੰਨ ਜਨਤਕ ਰੇਤ ਖਾਣਾਂ ਪਿਛਲੇ ਦੋ ਹਫ਼ਤਿਆਂ ਤੋਂ ਮੁੜ ਸ਼ੁਰੂ ਹੋ ਗਈਆਂ ਹਨ ਅਤੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਸਸਤੀ ਰੇਤ ਪਿਟ  ਹੈੱਡਜ਼ 'ਤੇ ਉਪਲਬਧ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟੇਸ਼ਨ ਅਤੇ ਲੋਡਿੰਗ ਦੀ ਲਾਗਤ ਖਰੀਦਦਾਰ ਦੀ ਆਪਣੀ ਹੋਵੇਗੀ। ਜਿਨ੍ਹਾਂ ਸਾਈਟਾਂ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ, ਉਨ੍ਹਾਂ ਵਿੱਚ ਟਾਂਗਰੀ-1, 2 ਅਤੇ 5 ਸ਼ਾਮਲ ਹਨ। ਮੀਟਿੰਗ ਵਿੱਚ ਏ.ਡੀ.ਸੀਜ਼ ਵਿਰਾਜ ਐਸ.ਤਿੜਕੇ, ਦਮਨਜੀਤ ਸਿੰਘ ਮਾਨ, ਐਸ.ਡੀ.ਐਮ ਚੰਦਰਜੋਤੀ ਸਿੰਘ, ਏ.ਸੀ.(ਯੂ.ਟੀ.) ਡੇਵੀ ਗੋਇਲ, ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਇੰਦਰ ਪਾਲ ਤੋਂ ਇਲਾਵਾ ਡੀ.ਡੀ.ਪੀ.ਓ ਅਮਨਿੰਦਰ ਪਾਲ ਸਿੰਘ ਚੌਹਾਨ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਰਜਤ ਗਰੋਵਰ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ