Tuesday, November 11, 2025

Malwa

ਕੌਮੀ ਪ੍ਰੈਸ ਦਿਵਸ

November 16, 2023 05:31 PM
SehajTimes

ਪਟਿਆਲਾ/ਸਮਾਣਾ :- ਕੌਮੀ ਪ੍ਰੈਸ ਦਿਵਸ ਮੌਕੇ ਅੱਜ ਸਮਾਣਾ ਦੇ ਪੱਤਰਕਾਰਾਂ ਵੱਲੋਂ ਮੀਡੀਆ ਦੇ ਖੇਤਰ ਵਿੱਚ ਵਰਤੋਂ ਵਿੱਚ ਲਿਆਂਦੀਆਂ ਜਾ ਰਹੀਆਂ ਨਵੀਆਂ ਤਕਨੀਕਾਂ ਤੇ ਆਰਟੀਫਿਸ਼ਅਲ ਇੰਟੈਲੀਜੈਂਸ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਹਾਕਮ ਥਾਪਰ ਦੀ ਅਗਵਾਈ ਹੇਠ ਏ.ਪੀ.ਆਰ.ਓਜ ਹਰਦੀਪ ਸਿੰਘ ਤੇ ਜਸਤਰਨ ਸਿੰਘ ਵਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਕੌਮੀ ਪ੍ਰੈਸ ਦਿਵਸ ਦੀ ਵਧਾਈ ਦਿੱਤੀ ਗਈ।


ਸਮਾਗਮ ਮੌਕੇ ਪੱਤਰਕਾਰਾਂ ਨੇ ਕੌਮੀ ਪ੍ਰੈਸ ਦਿਵਸ ਦੀ ਇਸ ਵਾਰ ਥੀਮ “ਆਰਟੀਫਿਸ਼ਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਮੀਡੀਆ” ਦੀ ਮੀਡੀਆ ਵਿੱਚ ਵਰਤੋਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਏ.ਪੀ.ਆਰ.ਓ ਜਸਤਰਨ ਸਿੰਘ ਨੇ ਪੱਤਰਕਾਰਾਂ ਨੂੰ ਆਰਟੀਫਿਸ਼ਅਲ ਇੰਟੈਲੀਜੈਂਸ ਦੇ ਵੱਖ-ਵੱਖ ਟੂਲਜ ਦੀ ਪੱਤਰਕਾਰਤਾ ਵਿੱਚ ਵਰਤੋਂ ਅਤੇ ਵਿਸ਼ੇਸ਼ ਤੌਰ ‘ਤੇ ਚੈਟ ਜੀਪੀਟੀ ਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਏ.ਪੀ.ਆਰ.ਓ ਹਰਦੀਪ ਸਿੰਘ ਨੇ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵਲੋਂ ਕੌਮੀ ਪ੍ਰੈਸ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ।


ਇਸ ਮੌਕੇ ਸਮਾਣਾ ਦੇ ਪੱਤਰਕਾਰਾਂ ਵੱਲੋਂ ਪਵਨ ਸ਼ਾਸਤਰੀ, ਸੁਭਾਸ਼ ਪਾਠਕ, ਕੈਲਾਸ਼ ਸ਼ਰਮਾ, ਸੁਭਾਸ਼ ਚੰਦਰ, ਕੁਲਵਿੰਦਰ ਸਿੰਘ ਪੁਰੀ, ਜਸਵਿੰਦਰ ਸਿੰਘ ਦਰਦ, ਅਸ਼ੋਕ ਗੁਪਤਾ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ, ਇਕਬਾਲ ਸਿੰਘ, ਅਮਿਤ ਸ਼ਰਮਾ, ਸੰਜੇ ਬਾਂਸਲ, ਮਹੇਸ਼ ਸ਼ੇਰਾ, ਦੀਵਾਨ ਥਰੇਜਾ, ਰਮੇਸ਼ ਅਨੇਜਾ, ਸ਼ਿਵ ਨਰਾਇਣ ਗਰਗ ਆਦਿ ਮੌਜੂਦ ਸਨ।

Have something to say? Post your comment

 

More in Malwa

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ 

ਕਿਸਾਨਾਂ ਨੇ ਸੰਗਰੂਰ ਧਰਨੇ ਦੀ ਵਿਢੀ ਤਿਆਰੀ 

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੰਤਰੀ ਅਮਨ ਅਰੋੜਾ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਅਮਨ ਅਰੋੜਾ ਨੇ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ 

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਬਾਬਾ ਨਾਨਕ ਨੇ ਲੋਕਾਈ ਨੂੰ ਅਗਿਆਨਤਾ ਦੇ ਹਨ੍ਹੇਰੇ ਚੋਂ ਕੱਢਿਆ : ਅਵਿਨਾਸ਼ ਰਾਣਾ 

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ