Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ

November 16, 2023 06:27 PM
SehajTimes

ਸਰਾਭਾ (ਲੁਧਿਆਣਾ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ  ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ 80 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਜਲਦੀ ਹੀ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਸ ਮਹਾਨ ਸ਼ਹੀਦ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੋਵੇਗੀ, ਜਿਸ ਨੇ ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਅਤੇ ਕਿਹਾ ਕਿ ਇਹ ਮਹਾਨ ਸ਼ਹੀਦ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਸਰੋਤ ਬਣੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ।


ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਨਾਲ ਇਸ ਪੁਰਸਕਾਰ ਦਾ ਮਾਣ ਵਧੇਗਾ। ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਅਸਲ ਵਿੱਚ ਇਸ ਪੁਰਸਕਾਰ ਦੇ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਹਾਲੇ ਤੱਕ ਇਨ੍ਹਾਂ ਮਹਾਨ ਆਗੂਆਂ ਨੂੰ ਇਹ ਐਵਾਰਡ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਰੂਹਾਂ ਨੂੰ ਇਹ ਦੇਖ ਕੇ ਵੱਡੀ ਸੱਟ ਲੱਗੀ ਹੋਵੇਗੀ ਕਿ ਸੂਬੇ ਦੇ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਨੂੰ ਦੇਸ਼ ‘ਚੋਂ ਉਖਾੜਨ ਲਈ ਅਣਥੱਕ ਘਾਲਣਾ ਘਾਲੀ, ਪਰ ਇਹ ਬਹੁਤ ਮੰਦਭਾਗਾ ਹੈ ਕਿ ਹੁਣ ਸਾਡੇ ਨੌਜਵਾਨ ਆਪਣੇ ਮਾਤਾ-ਪਿਤਾ ਦੀਆਂ ਜ਼ਮੀਨਾਂ ਅਤੇ ਗਹਿਣੇ ਗਿਰਵੀ ਰੱਖ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਨੌਜਵਾਨ ਸੂਬੇ ਦੇ ਸਿਸਟਮ ਤੋਂ ਤੰਗ ਆ ਚੁੱਕੇ ਸਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਇਸ ਸਿਸਟਮ ਨੂੰ ਸੁਧਾਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੇਵਾ ਕੇਂਦਰ ਵੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਯੂ.ਪੀ.ਐਸ.ਸੀ. ਕੋਚਿੰਗ ਸੈਂਟਰਾਂ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦੀ ਸਥਾਪਨਾਂ ਦੀਆਂ ਸੰਭਾਵਨਾ ਵੀ ਤਲਾਸ਼ਣਗੇ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬੇ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਜਾ ਰਹੀਆਂ ਹਨ ਜੋ ਕਿ ਖਿਡਾਰੀਆਂ ਨੂੰ ਆਪਣਾ ਹੁਨਰ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਕਰ ਰਹੀਆਂ ਹਨ ਜੋ ਭਵਿੱਖ ਵਿੱਚ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਕਰਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਉਪਰਾਲੇ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

Have something to say? Post your comment

 

More in Malwa

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ