Tuesday, September 16, 2025

Malwa

ਹਰੇਕ ਵਰੇਗ ਦੇ ਲੋਕਾਂ ਵੱਲੋਂ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਵੱਡਾ ਹੁੰਗਾਰਾ

November 16, 2023 07:59 PM
SehajTimes

ਲੁਧਿਆਣਾ :- ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਲੱਗੇ ਹਨ। ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਇਕ ਦਿਨ ਸਫ਼ਲ ਹੋਣਗੇ।

ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਰੇ ਸਾਥੀ ਸਾਈਕਲਿੰਗ ਕਰਦੇ ਹਨ ਪਰ ਹੁਣ ਪੰਜਾਬ ਸਰਕਾਰ ਨੇ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦੇ ਨਾਲ-ਨਾਲ ਸਾਈਕਲ ਦੀ ਸਵਾਰੀ ਨੂੰ ਉਤਸ਼ਾਹਤ ਕਰਨ ਦਾ ਵੀ ਉਪਰਾਲਾ ਕੀਤਾ ਹੈ ਜਿਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ। ਇਸ ਉਪਰਾਲੇ ਨਾਲ ਲੋਕ ਸਾਈਕਲ ਚਲਾਉਣ ਵੱਲ ਹੋਰ ਉਤਸ਼ਾਹਿਤ ਹੋਣਗੇ।

ਇਸ ਨੇਕ ਉਪਰਾਲੇ ਦਾ ਸਮਰਥਨ ਕਰਦਿਆਂ ਅਸ਼ਵਨੀ ਬੱਸੀ ਸੁਨਾਮ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਅਜਿਹੀ ਸਾਈਕਲ ਰੈਲੀ ਇਕ ਸਾਲ ਪਹਿਲਾਂ ਸੰਗਰੂਰ ਵਿਖੇ ਵੀ ਕੱਢੀ ਗਈ ਸੀ ਅਤੇ ਇਸ ਰੈਲੀ ਦੀ ਅਗਵਾਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਸੀ। ਅੱਜ ਦੂਜੀ ਵਾਰ ਉਹ ਅਜਿਹੀ ਰੈਲੀ ਵਿਚ ਭਾਗ ਲੈਣ ਲਈ ਵਿਸ਼ੇਸ਼ ਤੌਰ ’ਤੇ ਸੁਨਾਮ ਤੋਂ ਆਏ ਹਨ। ਉਹ ਆਪਣੇ ਨਾਲ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਘਰ ਦੀ ਮਿੱਟੀ ਵੀ ਨਾਲ ਲਿਆਏ ਹਨ।


ਹਰਜੀਤ ਸਿੰਘ ਗਿੱਲ ਅਤੇ ਵਿਨੇ ਢੰਡ ਨੇ ਕਿਹਾ ਕਿ ਲੁਧਿਆਣਾ ਸਾਈਕਲ ਸਨਅਤ ਦਾ ਹੱਬ ਹੈ। ਇਸ ਸ਼ਹਿਰ ਤੋਂ ਅਜਿਹੀ ਰੈਲੀ ਸ਼ੁਰੂ ਕਰਨ ਨਾਲ ਇੱਥੇ ਸਾਈਕਲ ਸਨਅਤ ਨੂੰ ਹੁਲਾਰਾ ਮਿਲੇਗਾ, ਉਥੇ ਹੀ ਆਮ ਲੋਕਾਂ ਵਿਚ ਵੀ ਸਾਈਕਲ ਚਲਾਉਣ ਦਾ ਰੁਝਾਨ ਵਧੇਗਾ।

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ ਹਨ। ਵਿਸ਼ਾਲ ਆਹਲੂਵਾਲੀਆ ਨੇ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਰੂਰੀ ਹੈ ਕਿ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਕਰਵਾਉਣੀਆਂ ਚਾਹੀਦੀਆਂ ਹਨ। ਇਸ ਉਪਰਾਲੇ ਦੀ ਸ਼ਲਾਘਾ ਕਰਿਦਆਂ ਜਸਮਨ ਬੰਬੇ ਸਾਈਕਲਜ਼ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ੇ ਦੇ ਕੋਹੜ ਤੋਂ ਮੁਕਤੀ ਦਿਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਹੁਣ ਲੋਕ ਵੀ ਇਸ ਵਿਚ ਪੂਰਾ ਸਹਿਯੋਗ ਕਰ ਰਹੇ ਹਨ।

ਇਹ ਇੱਕ ਚੰਗੀ ਪਹਿਲ ਹੈ ਅਤੇ ਹੌਲੀ ਹੌਲੀ ਇਹ ਯਤਨ ਇਕ ਲਹਿਰ ਵਿੱਚ ਤਬਦੀਲ ਹੋਣਗੇ ਵਿਦਿਆਰਥੀ ਅਨਮੋਲ ਸਿੰਘ ਨੇ ਕਿਹਾ ਕਿ ਉਹ ਹਾਲੇ ਸਕੂਲ ਵਿੱਚ ਹੀ ਪੜ੍ਹਦਾ ਹੈ। ਉਸ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਸ ਨੇ ਕਈ ਅਜਿਹੇ ਬੱਚੇ ਵੀ ਦੇਖੇ ਹਨ ਜੋ ਛੋਟੀ ਉਮਰ ਵਿਚ ਹੀ ਨਸ਼ੇ ਦੀ ਲਤ ਦਾ ਸ਼ਿਕਾਰ ਹੋ ਗਏ ਸਨ। ਪਰ ਹੁਣ ਸਮਾਂ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ। ਨੌਜਵਾਨ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲੱਗੇ ਹਨ। ਉਸ ਨੇ ਕਿਹਾ ਕਿ ਉਹ ਅਤੇ ਉਸ ਦੇ ਕਈ ਸਾਥੀ ਅੱਜ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਆਏ ਹਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ