Sunday, November 02, 2025

Chandigarh

ਟ੍ਰੈਫਿਕ ਲਾਈਟਾਂ 'ਤੇ ਯੋਗ ਪਾਏ ਤਕਨੀਕੀ ਬੋਲੀਕਾਰਾਂ ਦੁਆਰਾ ਦਿੱਤਾ ਗਿਆ ਲਾਈਵ ਡੈਮੋ

November 17, 2023 11:51 AM
SehajTimes
ਐਸ.ਏ.ਐਸ.ਨਗਰ :- ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੀ ਮਦਦ ਨਾਲ ਮੋਹਾਲੀ ਸ਼ਹਿਰ ਵਿੱਚ ਸੜਕੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਕਾਨੂੰਨ-ਵਿਵਸਥਾ ਤੇ ਨਿਗਰਾਨੀ ਬਣਾਈ ਰੱਖਣ ਦੇ ਨਾਲ-ਨਾਲ ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣ ਲਈ, ਵੀਰਵਾਰ ਨੂੰ ਮੋਹਾਲੀ ਦੇ ਸੈਕਟਰ 66/88 ਦੀਆਂ ਟ੍ਰੈਫਿਕ ਲਾਈਟਾਂ ਤੇ ਯੋਗ ਪਾਏ ਗਏ ਤਕਨੀਕੀ ਬੋਲੀਕਾਰਾਂ ਦੁਆਰਾ ਲਾਈਵ ਡੈਮੋ ਦਿੱਤਾ ਗਿਆ।
 
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੋਹਾਲੀ ਸ਼ਹਿਰ ਵਿੱਚ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੀ ਸਪਲਾਈ, ਇੰਸਟਾਲੇਸ਼ਨ, ਟੈਸਟਿੰਗ ਅਤੇ ਕਮਿਸ਼ਨਿੰਗ ਦਾ ਕੰਮ ਕੀਤਾ ਜਾ ਰਿਹਾ ਹੈ। 
 
 
ਇਹ ਪ੍ਰਣਾਲੀ ਜ਼ਿਲ੍ਹਾ ਪੁਲਿਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਅਤੇ ਟ੍ਰੈਫਿਕ ਉਲੰਘਣਾਵਾਂ ਜਿਵੇਂ ਕਿ ਰੈੱਡ ਲਾਈਟ ਜੰਪਿੰਗ, ਓਵਰ ਸਪੀਡਿੰਗ, ਟ੍ਰਿਪਲ ਰਾਈਡਿੰਗ, ਬਿਨਾਂ ਹੈਲਮੇਟ ਆਦਿ ਲਈ ਈ-ਚਲਾਨ ਵਿੱਚ ਮਦਦ ਕਰੇਗੀ।
 

ਉਸਨੇ ਅੱਗੇ ਕਿਹਾ ਕਿ ਈ-ਚਲਾਨ ਪਲੇਟਫਾਰਮ ਨੂੰ ਐਨ  ਆਈ ਸੀ ਅਧਾਰਿਤ ਡਾਟਾਬੇਸ ਜਿਵੇਂ ਵਾਹਨ/ਸਾਰਥੀ ਨਾਲ ਜੋੜਿਆ ਜਾਵੇਗਾ। ਪਹਿਲੇ ਪੜਾਅ ਵਿੱਚ, ਇਹ ਸਿਸਟਮ ਐਸ.ਏ.ਐਸ.ਨਗਰ ਦੇ ਮੋਹਾਲੀ ਸ਼ਹਿਰ ਵਿੱਚ 20 ਵੱਖ-ਵੱਖ ਜੰਕਸ਼ਨਾਂ/ਸਥਾਨਾਂ 'ਤੇ ਲਗਾਇਆ ਜਾਵੇਗਾ। 
 
 
ਇਸ ਪ੍ਰੋਜੈਕਟ ਦੀ ਅਨੁਮਾਨਿਤ ਲਾਗਤ ਲਗਭਗ 8.50 ਕਰੋੜ ਰੁਪਏ ਹੈ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਪਹਿਲਾਂ ਹੀ ਫੰਡ ਜਾਰੀ ਕੀਤੇ ਜਾ ਚੁੱਕੇ ਹਨ।
 

ਸ਼੍ਰੀਮਤੀ ਜੈਨ ਨੇ ਕਿਹਾ ਕਿ ਇਸ ਕੰਮ ਲਈ ਤਕਨੀਕੀ ਬੋਲੀ ਖੋਲ੍ਹ ਦਿੱਤੀ ਗਈ ਹੈ ਅਤੇ ਯੋਗ ਬੋਲੀਕਾਰ ਮੈਸਰਜ਼ ਦੂਰ ਸੰਚਾਰ ਸਿਸਟਮ, ਪੰਚਕੂਲਾ ਅਤੇ ਮੈਸਰਜ਼ ਵਿਜ਼ੂਅਲ ਟੈਕਨਾਲੋਜੀਜ਼ ਪ੍ਰਾ.  ਲਿਮਟਿਡ, ਨੋਇਡਾ ਨੇ ਅੱਜ ਸੈਕਟਰ 66/80 ਮੋਹਾਲੀ ਦੀਆਂ ਟ੍ਰੈਫਿਕ ਲਾਈਟਾਂ ਵਿਖੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੁੱਖ ਇੰਜੀਨੀਅਰ ਰਣਜੋਧ ਸਿੰਘ, ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ, ਆਰ.ਟੀ.ਏ. ਮੋਹਾਲੀ ਪਰਦੀਪ ਸਿੰਘ ਢਿੱਲੋਂ ਅਤੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਅਤੇ ਪੰਜਾਬ ਇੰਜੀਨੀਅਰਿੰਗ ਕਾਲਜ ਦੀ ਮੌਜੂਦਗੀ ਵਿੱਚ ਲਾਏ  ਜਾਣ ਵਾਲੇ ਉਪਕਰਨਾਂ ਦਾ ਲਾਈਵ ਪ੍ਰਦਰਸ਼ਨ ਕੀਤਾ ਗਿਆ।
 
 
ਉਨ੍ਹਾਂ ਕਿਹਾ ਕਿ ਲਾਈਵ ਡੈਮੋ ਦੀ ਸਫ਼ਲਤਾ ਦੇ ਅਧਾਰ ਤੇ ਬੋਲੀਕਾਰਾਂ ਦੀਆਂ ਵਿੱਤੀ ਬੋਲੀਆਂ ਅਗਲੇ ਹਫ਼ਤੇ ਖੋਲ੍ਹ ਦਿੱਤੀਆਂ ਜਾਣਗੀਆਂ।
 
 
 ਕੰਮ ਦੀ ਅਲਾਟਮੈਂਟ ਦੀ ਮਿਤੀ ਤੋਂ 6 ਮਹੀਨਿਆਂ ਦੇ ਅੰਦਰ ਇਹ ਕੰਮ ਪੂਰਾ ਕਰ ਲਿਆ ਜਾਵੇਗਾ।
 
 
 ਇਸ ਪ੍ਰਣਾਲੀ ਦੀ 24x7 ਨਿਗਰਾਨੀ ਲਈ ਕਮਾਂਡ ਐਂਡ ਕੰਟਰੋਲ ਸੈਂਟਰ, ਪੁਲਿਸ ਸਟੇਸ਼ਨ, ਸੋਹਾਣਾ, ਸੈਕਟਰ 79, ਐਸ.ਏ.ਐਸ.ਨਗਰ ਦੀ ਇਮਾਰਤ ਵਿੱਚ ਸਥਾਪਿਤ ਕੀਤਾ ਜਾਵੇਗਾ।
 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ