Thursday, November 06, 2025

Chandigarh

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

November 17, 2023 12:05 PM
SehajTimes
ਚੰਡੀਗੜ੍ਹ :- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਮਾਲ ਹਲਕਾ ਪੁਰਾਣਾ ਵਾਹਲਾ ਵਿਖੇ ਤਾਇਨਾਤ ਮਾਲ ਪਟਵਾਰੀ ਸਤਿੰਦਰਪਾਲ ਸਿੰਘ ਨੂੰ 91,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਧਾਰੋਵਾਲੀ ਦੇ ਵਸਨੀਕ ਉਪਰੋਕਤ ਮਾਲ ਕਰਮਚਾਰੀ ਨੂੰ ਇਕਬਾਲ ਸਿੰਘ ਵਾਸੀ ਪਿੰਡ ਪੰਨਵਾਂ ਝਾਂਗੀ, ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। 
 
 
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਅਤੇ ਉਸ ਦੇ ਲੜਕੇ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਨ੍ਹਾਂ ਤੋਂ ਤਿੰਨ ਕਿਸ਼ਤਾਂ 'ਚ 61,000, 20,000 ਅਤੇ 10,000 ਰੁਪਏ ਲਏ ਹਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਮਾਲ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 91,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਦੋਸ਼ੀ ਪਾਏ ਜਾਣ 'ਤੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਦੋਸ਼ੀ ਪਟਵਾਰੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

'ਯੁੱਧ ਨਸ਼ਿਆਂ ਵਿਰੁੱਧ’ ਦੇ 248ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 83 ਨਸ਼ਾ ਤਸਕਰ ਕਾਬੂ