Monday, July 07, 2025

Chandigarh

ਵੋਟਾਂ ਬਣਵਾਉਣ ਲਈ ਵੋਟਰ ਸਾਖਰਤਾ ਕਲੱਬ ਨਿਭਾਉਣ ਜ਼ਿੰਮੇਂਵਾਰੀ

November 17, 2023 04:09 PM
SehajTimes

ਖਰੜ/ਐਸ.ਏ.ਐਸ ਨਗਰ :- ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ (ਖਰੜ) ਦੇ ਪਿ੍ਰੰਸੀਪਲ ਰਾਜੀਵ ਪੁਰੀ ਨੇ ਕਾਲਜ ਦੇ ਵੋਟਰ ਸਾਖਰਤਾ ਕਲੱਬਾਂ ਦੇ ਇੰਚਾਰਜ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਸਰੀ ਸੁਧਾਈ-2024, ਯੋਗਤਾ ਮਿਤੀ ਇੱਕ ਜਨਵਰੀ, 2024 ਦੇ ਆਧਾਰ ’ਤੇ ਸਮੂਹ ਯੋਗ ਵੋਟਰਾਂ ਦਾ ਪੰਜੀਕਰਣ ਕਰਵਾਉਣ ਲਈ ਆਪਣੀ ਜ਼ਿੰਮੇਂਵਾਰੀ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਪਹਿਲਾਂ ਹੀ ਹਰ ਇੱਕ ਯੋਗ ਵੋਟਰ ਦੇ ਪੰਜੀਕਰਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ  ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਹਰ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਅਤੇ ਵੋਟਰ ਸਾਖ਼ਰਤਾ ਕਲੱਬ ਦੇ ਵਲੰਟੀਅਰ ਸ਼ੋਸ਼ਲ ਮੀਡੀਆ, ਨਿੱਜੀ ਪਹੁੰਚ, ਨੁਕੜ ਨਾਟਕ, ਪੋਸਟਰ ਮੁਕਾਬਲੇ ਆਦਿ ਕਰਵਾ ਕੇ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਬੀ ਐਲ ਓ ਰਾਹੀਂ, ਆਨਲਾਈਨ ਨੈਸ਼ਨਲ ਵੋਟਰ ਸਰਵਿਸ ਪੋਰਟਲ ’ਤੇ ਜਾ ਕੇ ਜਾਂ ਫੇਰ ਮੋਬਾਇਲ ’ਤੇ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਵੋਟ ਬਣਵਾ ਸਕਦੇ ਹਨ। ਪਿ੍ਰੰਸੀਪਲ ਰਾਜੀਵ ਪੁਰੀ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ 100 ਫ਼ੀਸਦੀ ਵੋਟਰ ਪੰਜੀਕਰਣ ਦਾ ਟੀਚਾ ਨਵੰਬਰ ਮਹੀਨੇ ਪੂਰਾ ਕਰ ਦੇਣ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਤੋਂ ਕੀਤੀ ਗਈ ਹੈ।


ਇਸ ਮੌਕੇ ਕਾਲਜ ਦੇ ਮੁੱਖੀ ਵਿਭਾਗ ਕੰਪਿਊਟਰ ਰਵਿੰਦਰ ਵਾਲੀਆ, ਨੋਡਲ ਅਫਸਰ ਸਵੀਪ ਡਾ ਰਵਿੰਦਰ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਵਰਿੰਦਰ ਪ੍ਰਤਾਪ ਸਿੰਘ ਵੀ ਹਾਜ਼ਰ ਸਨ। ਅਖੀਰ ਪਿ੍ਰੰਸੀਪਲ ਅਤੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ  ਵੋਟਰ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Have something to say? Post your comment

 

More in Chandigarh

ਸ਼ਾਹਕੋਟ ਪੁਲਿਸ ਵੱਲੋ ਨਸ਼ੇ, ਹਥਿਆਰਾਂ ਦੀ ਤਸਕਰੀ ਅਤੇ ਫਿਰੋਤੀ ਮੰਗਣ ਵਾਲੇ 02 ਵਿਅਕਤੀ ਪੁਲਿਸ ਮੁਕਾਬਲੇ ਦੋਰਾਨ ਗ੍ਰਿਫਤਾਰ

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ