Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਆਸਟ੍ਰੇਲੀਆ ਵਿਖੇ ਰੁਪਿੰਦਰ ਸਿੰਘ ਨੂੰ ਭਾਰਤੀ ਫੁਟਬਾਲ ਟੀਮ ਵਿੱਚ ਖੇਡਣ 'ਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

November 17, 2023 04:54 PM
SehajTimes

ਫ਼ਤਹਿਗੜ੍ਹ ਸਾਹਿਬ :-  ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਭਾਗ ਲੈਣਾ ਹੀ ਬਹੁਤ ਵੱਡੀ ਤੇ ਮਾਣ ਵਾਲੀ ਗੱਲ ਹੈ। ਅਜਿਹਾ ਕਰਨ ਵਾਲਿਆਂ ਦੀ ਜਿੰਨੀ ਹੌਸਲਾ ਅਫ਼ਜ਼ਾਈ ਕੀਤੀ ਜਾਵੇ ਓਨੀ ਥੋੜੀ ਹੈ। ਇਹਨਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਲੱਖਣ ਸਮਰੱਥਾ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਆਸਟ੍ਰੇਲੀਆ ਦੇ ਸ਼ਹਿਰ ਮੈਲਬਰਨ ਵਿੱਚ ਹੋਈਆਂ ਖੇਡਾਂ ਵਿੱਚ ਰੁਪਿੰਦਰ ਸਿੰਘ ਨੇ ਭਾਰਤ ਦੀ ਫੁੱਟਵਾਲ ਟੀਮ ਦੀ ਨੁਮਾਇੰਦਗੀ ਕਰ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ  ਉੱਥੇ ਹੀ ਚੰਡੀਗੜ੍ਹ ਵਿਖੇ ਰਾਜਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਪੰਜ ਖਿਡਾਰੀਆਂ ਬਬਨਪ੍ਰੀਤ ਕੌਰ, ਜੈਸਮੀਨ, ਦਵਿੰਦਰ ਸਿੰਘ, ਬਲਵੰਤ ਸਿੰਘ ਅਤੇ ਗਗਨ ਖਾਨ ਨੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਹਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਦਿਖਾਉਣ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਬੱਚੇ ਰਾਸ਼ਟਰੀ ਅਤੇ ਅੰਤਰਾਸ਼ਟਰੀ ਖੇਡਾਂ ਵਿੱਚ ਮੱਲਾਂ ਮਾਰਨ ਅਤੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ।

ਇਸ ਮੌਕੇ ਉਹਨਾਂ ਜ਼ਿਲ੍ਹਾ ਸੈਰੀਬਰਲ ਪਾਲਜ਼ੀ ਸਪੋਰਟਸ ਐਸ਼ੋਸ਼ੀਏਸ਼ਨ ਦਾ ਵੀ ਧੰਨਵਾਦ ਕੀਤਾ, ਜਿਹਨਾਂ ਨੇ ਇਹਨਾਂ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਦੇਖਦੇ ਹੋਏ ਇਹਨਾਂ ਦੀ ਹਰ ਸੰਭਵ ਮੱਦਦ ਕੀਤੀ ਅਤੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੱਕ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਐਸੋਸ਼ੀਏਸ਼ਨ ਦੇ ਮੈਂਬਰ ਸ੍ਰੀ ਗੁਰਵਿੰਦਰ ਸਿੰਘ ਸੋਹੀ, ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ, ਐਡਵੋਕੇਟ ਯਾਦਵਿੰਦਰ ਸਿੰਘ, ਬਾਸਕਟ ਬਾਲ ਕੋਚ ਰਾਹੁਲਦੀਪ ਸਿੰਘ, ਕੋਚ ਸੁਖਵਿੰਦਰ ਸਿੰਘ, ਪਰਵਿੰਦਰ ਕੁਮਾਰ ਬਾਡਾਂ, ਸੰਤੋਸ਼ ਰਾਣੀ, ਗਿਆਨ ਸਿੰਘ ਅਤੇ ਸੁਖਦੇਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Have something to say? Post your comment