Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਸਵੀਪ ਟੀਮ ਨੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

November 17, 2023 05:09 PM
SehajTimes

ਪਟਿਆਲਾ :- ਜ਼ਿਲ੍ਹਾ ਸਵੀਪ ਟੀਮ ਵਾਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਪਟਿਆਲਾ ਵਿਖੇ 'ਮੇਰੀ ਵੋਟ ਮੇਰਾ ਅਧਿਕਾਰ' ਵਿਸ਼ੇ 'ਤੇ ਇਕ ਵਿਸ਼ੇਸ਼ ਪ੍ਰੋਗਰਾਮ ਡਾ. ਸਵਿੰਦਰ ਸਿੰਘ ਰੇਖੀ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਡਾ. ਸਵਿੰਦਰ ਸਿੰਘ ਰੇਖੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਅਧੀਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਵੇ ਅਤੇ ਵਿਦਿਆਰਥੀ ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਵਿਚ ਚੋਣ ਕਮਿਸ਼ਨ ਦੇ ਕੈਂਪਸ ਅੰਬੈਸਡਰ ਵਜੋਂ ਕਾਰਜ ਕਰਨ।


ਸਵੀਪ ਪ੍ਰੋਗਰਾਮ ਬਾਰੇ ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਇੱਕ ਨਿਰਪੱਖ ਅਤੇ ਸੂਝਵਾਨ ਫ਼ੈਸਲਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਨੇ ਸੰਸਥਾ ਦੇ ਸਾਰੇ ਯੋਗ ਵਿਦਿਆਰਥੀਆਂ ਨੂੰ ਆਫ਼ਲਾਈਨ ਜਾ ਆਨਲਾਈਨ ਮੋਡ ਰਾਹੀਂ ਤੁਰੰਤ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਡਾ ਰੇਖੀ ਦੀ ਅਗਵਾਈ ਵਿਚ ਸੰਸਥਾ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵੋਟਰ ਪ੍ਰਣ ਵੀ ਲਿਆ।

ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਸ਼ਲ, ਆਈ ਟੀ ਆਈ ਪਟਿਆਲਾ ਤੋਂ ਸੰਸਥਾ ਦੇ ਨੋਡਲ ਅਫ਼ਸਰ ਸਵੀਪ ਜਗਦੀਪ ਜੋਸ਼ੀ, ਸੰਜੇ ਧੀਰ, ਸੁਖਵੰਤ ਸਿੰਘ, ਮਿਹਰਬਾਨ ਸਿੰਘ, ਵਿਨੈ ਕੁਮਾਰ, ਮੁਨੀਸ਼ ਕੁਮਾਰ, ਦਲਬੀਰ ਸਿੰਘ ਅਤੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਸ ਕੈਂਪ ਵਿੱਚ ਹਿੱਸਾ ਲਿਆ।

ਸਵੀਪ ਟੀਮ ਨੇ ਕੈਂਪ ਦੇ ਸਫਲ ਆਯੋਜਨ ਵਿੱਚ ਸਹਿਯੋਗ ਲਈ ਸੰਸਥਾ ਦੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ

Have something to say? Post your comment

 

More in Malwa

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ